Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:03 pm

+91 90915 01313 , +91 90916 01313

punjabbanni@gmail.com
punjabbani@yahoo.com

ਬਦਮਾਸ਼ਾਂ ਕੀਤੀ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ

ਬਦਮਾਸ਼ਾਂ ਕੀਤੀ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ

ਬਦਮਾਸ਼ਾਂ ਕੀਤੀ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ’ਚ ਦੋ ਬਦਮਾਸ਼ਾਂ ਵੱਲੋਂ ਇੱਕ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰ ਮਰੀਜ਼ ਬਣ ਕੇ ਹਸਪਤਾਲ ਆਏ ਸੀ। ਪਹਿਲਾਂ ਉਸਨੇ ਡਰੈਸਿੰਗ ਕਰਵਾਈ ਅਤੇ ਫਿਰ ਕੈਬਿਨ ਵਿੱਚ ਜਾ ਕੇ ਡਾਕਟਰ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਇਲਾਕੇ `ਚ ਸਨਸਨੀ ਫੈਲ ਗਈ ਹੈ। ਪੁਲਿਸ ਮੌਕੇ `ਤੇ ਪਹੁੰਚ ਗਈ ਹੈ। ਹਸਪਤਾਲ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।ਡਾਕਟਰ ਨੂੰ ਗੋਲੀ ਮਾਰਨ ਦੀ ਘਟਨਾ ਦੱਖਣੀ ਦਿੱਲੀ ਦੇ ਜੈਤਪੁਰ ਇਲਾਕੇ `ਚ ਵਾਪਰੀ ਹੈ। ਡਾਕਟਰ ਦਾ ਨਾਂ ਜਾਵੇਦ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਡਾਕਟਰ ਕਾਲਿੰਦੀ ਕੁੰਜ ਥਾਣਾ ਖੇਤਰ `ਚ ਸਥਿਤ ਨੀਮਾ ਹਸਪਤਾਲ `ਚ ਮਰੀਜ਼ਾਂ ਦਾ ਇਲਾਜ ਕਰ ਰਿਹਾ ਸੀ। ਹਸਪਤਾਲ ਦੇ ਸਟਾਫ ਮੁਤਾਬਕ ਦੋ ਲੜਕੇ ਹਸਪਤਾਲ ਆਏ ਸਨ। ਇੱਕ ਨੂੰ ਸੱਟ ਲੱਗੀ ਹੋਈ ਸੀ। ਡਾਕਟਰ ਨੇ ਉਸਦੀ ਡ੍ਰੇਸਿੰਗ ਕੀਤੀ। ਫਿਰ ਉਨ੍ਹਾਂ ਨੇ ਕਿਹਾ ਉਹ ਡਾਕਟਰ ਨੂੰ ਮਿਲਣਾ ਚਾਹੁੰਦੇ ਹਨ। ਜਦੋ ਉਹ ਡਾਕਟਰ ਜਾਵੇਦ ਦੇ ਕੈਬਿਨ ਕੋਲ ਪਹੁੰਚੇ ਤਾਂ ਬਦਮਾਸ਼ਾਂ ਨੇ ਡਾਕਟਰ ਨੂੰ ਗੋਲੀ ਮਾਰ ਦਿੱਤੀ।ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਰਾਤ ਕਰੀਬ 1 ਵਜੇ ਦੀ ਹੈ। ਪੁਲਿਸ ਨੂੰ ਰਾਤ ਕਰੀਬ 1:45 ਵਜੇ ਸੂਚਨਾ ਮਿਲੀ। ਕਾਲਿੰਦੀ ਕੁੰਜ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਨੀਮਾ ਹਸਪਤਾਲ `ਚ ਇਕ ਡਾਕਟਰ ਨੂੰ ਗੋਲੀ ਮਾਰੀ ਗਈ ਹੈ। ਉਨ੍ਹਾਂ ਨੂੰ ਕਾਲ ਮ੍ਰਿਤਕ ਦੇ ਡਾਕਟਰ ਵੱਲੋਂ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਡਾਕਟਰ ਜ਼ਿੰਦਾ ਹੈ ਜਾਂ ਨਹੀਂ। ਸੂਚਨਾ ਮਿਲਦੇ ਹੀ ਪੁਲਿਸ ਮੌਕੇ `ਤੇ ਪਹੁੰਚ ਗਈ। ਪੁਲੀਸ ਨੇ ਮੌਕੇ ’ਤੇ ਜਾ ਕੇ ਦੇਖਿਆ ਕਿ ਹਸਪਤਾਲ ਦੇ ਤਿੰਨ ਬਿਸਤਰਿਆਂ ਵਾਲੇ ਛੋਟੇ ਜਿਹੇ ਕੈਬਿਨ ਵਿੱਚ ਕੁਰਸੀ ’ਤੇ ਇੱਕ ਵਿਅਕਤੀ ਦਾ ਸਿਰ ਧਰਿਆ ਹੋਇਆ ਸੀ ਅਤੇ ਉਸ ਦੇ ਸਿਰ ਵਿੱਚੋਂ ਖੂਨ ਵਹਿ ਰਿਹਾ ਸੀ। ਉਸ ਦੀ ਪਛਾਣ ਬੀਯੂਐਮਐਸ ਡਾਕਟਰ ਜਾਵੇਦ ਵਜੋਂ ਹੋਈ ਹੈ।ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰੇ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਜਾਪਦਾ ਹੈ, ਕਿਉਂਕਿ ਇਹ ਬਿਨਾਂ ਕਿਸੇ ਭੜਕਾਹਟ ਦੇ ਕੀਤਾ ਗਿਆ ਸੀ ਅਤੇ ਹਮਲਾਵਰਾਂ ਨੇ ਬੀਤੀ ਰਾਤ ਰੇਕੀ ਕਰ ਲਈ ਹੋਵੇਗੀ। ਹਸਪਤਾਲ ਦੇ ਅੰਦਰ ਰਿਸੈਪਸ਼ਨ, ਡਰੈਸਿੰਗ ਰੂਮ ਅਤੇ ਗੈਲਰੀ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top