ਲੋਹਾ ਨਗਰੀ ਮੰਡੀ ਗੋਬਿੰਦਗੜ੍ਹ `ਚ ਕਾਂਗਰਸੀ ਆਗੂ ਦੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 03 October, 2024, 11:48 AM

ਲੋਹਾ ਨਗਰੀ ਮੰਡੀ ਗੋਬਿੰਦਗੜ੍ਹ `ਚ ਕਾਂਗਰਸੀ ਆਗੂ ਦੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਕਤਲ
ਮੰਡੀ ਗੋਬਿੰਦਗੜ੍ਹ : ਪੰਜਾਬ ਦੀ ਲੋਹਾ ਨਗਰੀ ਵਜੋਂ ਪ੍ਰਸਿੱਧ ਮੰਡੀ ਗੋਬਿੰਦਗੜ੍ਹ ਵਿੱਚ ਕਾਂਗਰਸੀ ਲੀਡਰ ਦੇ ਪੁੱਤ ਤਰਨਜੀਤ ਤਰਨੀ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਜੀਤ ਨੂੰ ਚਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਕਾਰਨ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।