Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਜੀ. ਪੀ. ਦੀ ਦੋ ਸਾਲਾਂ ਵਾਸਤੇ ਰੈਗੂਲਰ ਨਿਯੁਕਤੀ ਕੀਤੇ ਜਾਣ ਦੀ ਮੰਗ ਤੇ ਕੇਂਦਰ ਤੇ ਸਤ ਸੂਬਿਆਂ ਨੂੰ ਸੁਪਰੀਮ ਕੋਰਟ ਕੀਤਾ ਨੋਟਿਸ ਜਾਰੀ

ਡੀ. ਜੀ. ਪੀ. ਦੀ ਦੋ ਸਾਲਾਂ ਵਾਸਤੇ ਰੈਗੂਲਰ ਨਿਯੁਕਤੀ ਕੀਤੇ ਜਾਣ ਦੀ ਮੰਗ ਤੇ ਕੇਂਦਰ ਤੇ ਸਤ ਸੂਬਿਆਂ ਨੂੰ ਸੁਪਰੀਮ ਕੋਰਟ ਕੀਤਾ ਨੋਟਿਸ ਜਾਰੀ

ਡੀ. ਜੀ. ਪੀ. ਦੀ ਦੋ ਸਾਲਾਂ ਵਾਸਤੇ ਰੈਗੂਲਰ ਨਿਯੁਕਤੀ ਕੀਤੇ ਜਾਣ ਦੀ ਮੰਗ ਤੇ ਕੇਂਦਰ ਤੇ ਸਤ ਸੂਬਿਆਂ ਨੂੰ ਸੁਪਰੀਮ ਕੋਰਟ ਕੀਤਾ ਨੋਟਿਸ ਜਾਰੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਡੀਜੀਪੀ ਦੀ ਨਿਯੁਕਤੀ ਦੇ ਬਾਰੇ ਦਿੱਤੇ ਗਏ ਨਿਰਦੇਸ਼ ਲਾਗੂ ਕਰਨ ਤੇ ਦੋ ਸਾਲ ਦੇ ਨਿਸ਼ਚਿਤ ਕਾਰਜਕਾਲ ਲਈ ਨਿਯਮਤ ਨਿਯੁਕਤੀ ਕੀਤੇ ਜਾਣ ਦੀ ਮੰਗ ’ਤੇ ਕੇਂਦਰ ਤੇ ਸੱਤ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਤੇਲੰਗਾਨਾ, ਓਡੀਸ਼ਾ, ਬੰਗਾਲ, ਝਾਰਖੰਡ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰ ਕੇ ਛੇ ਹਫਤਿਆਂ ’ਚ ਜਵਾਬ ਮੰਗਿਆ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਸੋਮਵਾਰ 30 ਸਤੰਬਰ ਨੂੰ ਵਕੀਲ ਸਵਿਤਰੀ ਪਾਂਡੇ ਦੀ ਪਟੀਸ਼ਨ ’ਤੇ ਸੁਣਵਾਈ ਦੇ ਬਾਅਦ ਨੋਟਿਸ ਜਾਰੀ ਕੀਤੇ। ਵਕੀਲ ਸਵਿਤਰੀ ਪਾਂਡੇ ਨੇ ਪਟੀਸ਼ਨ ’ਚ ਕੋਰਟ ਨੂੰ 22 ਸਤੰਬਰ 2006 ਦੇ ਪੁਲਿਸ ਸੁਧਾਰ ਫ਼ੈਸਲੇ ਦੇ ਦਿਸ਼ਾ ਨਿਰਦੇਸ਼ ਲਾਗੂ ਕਰਨ ਦੀ ਮੰਗ ਦੇ ਨਾਲ ਡੀਜੀਪੀ ਦੀ ਸਥਾਈ ਨਿਯੁਕਤੀ ਦੇ ਨਿਰਦੇਸ਼ਾਂ ਦੇ ਕਈ ਸੂਬਿਆਂ ਵਲੋਂ ਪਾਲਣਾ ਨਾ ਕੀਤੇ ਜਾਣ ਦਾ ਦੋਸ਼ ਲਗਾਇਆ ਹੈ । ਕੁਝ ਸੂਬੇ ਨਿਯਮਤ ਨਿਯੁਕਤੀ ਦੇ ਨਿਰਦੇਸ਼ ਦੀ ਉਲੰਘਣਾ ਕਰ ਰਹੇ ਹਨ। ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਜਾਂ ਤਾਂ ਉਨ੍ਹਾਂ ਨੂੰ ਟਰਾਂਸਫਰ ਕਰ ਦਿੱਤਾ ਜਾਂਦਾ ਹੈ ਜਾਂ ਕਿਸੇ ਹੋਰ ਵਿਭਾਗ ਤੇ ਅਹੁਦੇ ’ਤੇ ਨਿਯੁਕਤੀ ਕਰ ਦਿੱਤੀ ਜਾਂਦੀ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਅਜਿਹੇ ਸੂਬੇ ਸਥਾਈ ਡੀਜੀਪੀ ਨਿਯੁਕਤੀ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਯੂਪੀਐੱਸਸੀ ਦੀ ਗਾਈਡਲਾਈਨ ਦੀ ਪਾਲਣਾ ਕਰਨ। ਨਾਲ ਹੀ ਆਦੇਸ਼ ਦਿੱਤਾ ਜਾਏ ਕਿ ਉਹ ਕਾਰਜਕਾਰੀ ਡੀਜੀਪੀ ਦੀ ਨਿਯੁਕਤੀ ਨਾ ਕਰਨ। ਖਾਸ ਹਾਲਾਤ ’ਚ ਬਹੁਤ ਜਰੂਰੀ ਹੋਣ ’ਤੇ ਹੀ ਕਾਰਜਕਾਰੀ ਜਾਂ ਆਰਜ਼ੀ ਡੀਜੀਪੀ ਨਿਯੁਕਤ ਕਰਨ । ਪੁਲਿਸ ਸੁਧਾਰ ਫ਼ੈਸਲੇ ’ਚ ਕੋਰਟ ਨੇ ਕਿਹਾ ਸੀ ਕਿ ਡੀਜੀਪੀ ਦੀ ਨਿਯੁਕਤੀ ਤੋਂ ਪਹਿਲਾਂ ਸੂਬਾ ਸਰਕਾਰਾਂ ਯੂਪੀਐੱਸਸੀ ਨਾਲ ਸਲਾਹ ਕਰਨਗੀਆਂ। ਜਿਸ ਵਿਚ ਮੌਜੂਦਾ ਡੀਜੀਪੀ ਦੀ ਰਿਟਾਇਰਮੈਂਟ ਤੋਂ ਤਿੰਨ ਮਹੀਨੇ ਪਹਿਲਾਂ ਯੋਗ ਲੋਕਾਂ ਦੇ ਨਾਂ ਦਾ ਪੈਨਲ ਯੂਪੀਐੱਸਸੀ ਨੂੰ ਭੇਜਿਆ ਜਾਏਗਾ। ਯੋਗਤਾ, ਤਜਰਬੇ ਤੇ ਸੀਨੀਅਰਤਾ ਦੇ ਮੁਤਾਬਕ, ਡੀਜੀਪੀ ਅਹੁਦੇ ’ਤੇ ਨਿਯੁਕਤੀ ਲਈ ਯੂਪੀਐੱਸਸੀ ਤਿੰਨ ਨਾਵਾਂ ਦਾ ਪੈਨਲ ਤਿਆਰ ਕਰੇਗਾ। ਸੂਬਾ ਸਰਕਾਰ ਪੈਨਲ ਤੋਂ ਇਕ ਦੀ ਨਿਯੁਕਤੀ ਕਰੇਗੀ। ਭਾਵੇਂ ਰਿਟਾਇਰਮੈਂਟ ਦੀ ਤਰੀਕ ਕੁਝ ਵੀ ਕਿਉਂ ਨਾ ਹੋਵੇ, ਨਿਯੁਕਤੀ ਘੱਟੋ ਘੱਟ ਦੋ ਸਾਲ ਲਈ ਹੋਵੇਗੀ ।

Advertisement
Advertisement
Advertisement
Advertisement
Scroll to Top