ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੀਤਾ ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ
ਦੁਆਰਾ: Punjab Bani ਪ੍ਰਕਾਸ਼ਿਤ :Thursday, 03 October, 2024, 01:41 PM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੀਤਾ ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ
ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਦੱਸਣਯੋਗ ਹੈ ਕਿ ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਜਿ਼ਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਸਬੰਧੀ ਮੁੱਦੇ ਵੀ ਸਾਹਮਣੇ ਆਏ । ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15ਅਕਤੂਬਰ ਨੂੰ ਹੋਣੀਆਂ ਹਨ ।
