Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:41 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਬਾ ਸਰਕਾਰਾਂ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨੇ ਨਹੀਂ ਤਾਂ ਕਿਸਾਨ ਵੀ ਹੋਣਗੇ ਅੰਦੋਲਨ ਵਿੱਚ ਸ਼ਾਮਲ

ਸੂਬਾ ਸਰਕਾਰਾਂ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨੇ ਨਹੀਂ ਤਾਂ ਕਿਸਾਨ ਵੀ ਹੋਣਗੇ ਅੰਦੋਲਨ ਵਿੱਚ ਸ਼ਾਮਲ

ਸੂਬਾ ਸਰਕਾਰਾਂ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨੇ ਨਹੀਂ ਤਾਂ ਕਿਸਾਨ ਵੀ ਹੋਣਗੇ ਅੰਦੋਲਨ ਵਿੱਚ ਸ਼ਾਮਲ
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਨੇ ਦੇਵੀਦਾਸਪੁਰਾ ਰੇਲਵੇ ਫਾਟਕ ’ਤੇ ਦੁਪਹਿਰ 12:30 ਵਜੇ ਧਰਨਾ ਸ਼ੁਰੂ ਕਰ ਦਿੱਤਾ ਹੈ। ਰੇਲਵੇ ਟ੍ਰੈਕ `ਤੇ ਬੈਠਣ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ `ਤੇ ਆਪਣਾ ਗੁੱਸਾ ਕੱਢਿਆ। ਉਨ੍ਹਾਂ ਕਿਹਾ ਕਿ ਜੇਕਰ ਲਖੀਮਪੁਰ ਕਾਂਡ ਵਿੱਚ ਬਿੱਟੂ ਦੇ ਸਾਥੀਆਂ ਦੀ ਮੌਤ ਹੋ ਜਾਂਦੀ ਤਾਂ ਉਨ੍ਹਾਂ ਦਾ ਕੀ ਹਾਲ ਹੋਣਾ ਸੀ। ਉਨ੍ਹਾਂ ਕੰਗਨਾ ਨੂੰ ਮੂਰਖ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਭਾਜਪਾ ਨੇਤਾਵਾਂ ਦੇ ਇਸ਼ਾਰੇ `ਤੇ ਕੰਗਣਾ ਅਤੇ ਬਿੱਟੂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਵਣ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਸਮੇਂ ਸਿਰ ਮੰਨ ਕੇ ਹੜਤਾਲ ਖਤਮ ਨਾ ਕੀਤੀ ਤਾਂ ਕਿਸਾਨ ਵੀ ਇਸ ਅੰਦੋਲਨ ਵਿੱਚ ਕੁੱਦਣਗੇ ਅਤੇ ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਸਮੇਤ ਹੜਤਾਲ ਵਿੱਚ ਸ਼ਾਮਲ ਹੋਣਗੇ ।

Advertisement
Advertisement
Advertisement
Advertisement
Scroll to Top