Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:32 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਦੋਸ ਹੇਠ ਗੁਜਰਾਤ ਪੁਲਸ ਕੀਤਾ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ

ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਦੋਸ ਹੇਠ ਗੁਜਰਾਤ ਪੁਲਸ ਕੀਤਾ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ

ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਦੋਸ ਹੇਠ ਗੁਜਰਾਤ ਪੁਲਸ ਕੀਤਾ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ
ਵਡੋਦਰਾ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੀ ਪੁਲਸ ਨੇ ਵਡੋਦਰਾ ਵਿਚ ਇਕ ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 1100 ਸੀ. ਸੀ. ਟੀ. ਵੀ. ਕੈਮਰਿਆਂ ਤੋਂ ਮਿਲੀਆਂ ਵੀਡੀਓ ਫੁਟੇਜਾਂ ਦੀ ਘੋਖ-ਪੜਤਾਲ ਤੋਂ ਬਾਅਦ ਮੁਲਜ਼ਮਾਂ ਨੂੰ ਵਾਰਦਾਤ ਦੇ 48 ਘੰਟਿਆਂ ਦੌਰਾਨ ਕਾਬੂ ਕਰ ਲਿਆ ਗਿਆ ਹੈ।ਮਾਮਲੇ ਵਿਚ ਦੋ ਹੋਰ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਜਿਹੜੇ ਮੁੱਖ ਮੁਲਜ਼ਮ ਨਾਲ ਮੋਟਰ ਸਾਈਕਲਾਂ ਉਤੇ ਜੁਰਮ ਵਾਲੀ ਥਾਂ ’ਤੇ ਗਏ ਸਨ। ਪੁਲੀਸ ਮੁਤਾਬਕ ਮੁਲਜ਼ਮ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ, ਜਿਹੜੇ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਵਡੋਦਰਾ ਵਿਚ ਰਹਿ ਰਹੇ ਸਨ। ਇਨ੍ਹਾਂ ਦੀ ਪਛਾਣ ਮੁੰਨਾ ਵਨਜ਼ਾਰਾ (27), ਮੁਮਤਾਜ ਵਨਜ਼ਾਰਾ (36) ਅਤੇ ਸ਼ਾਹਰੁਖ਼ ਵਨਜ਼ਾਰਾ (36) ਵਜੋਂ ਹੋਈ ਹੈ। ਵਡੋਦਰਾ ਦੇ ਪੁਲਸ ਕਮਿਸ਼ਨਰ ਨਰਸਿਮਹਾ ਕੋਮਾਰ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਮੁਲਜ਼ਮ ਵਡੋਦਰਾ ਸ਼ਹਿਰ ਵਿਚ ਉਸਾਰੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।ਪੁਲਸ ਮੁਤਾਬਕ ਮੁਲਜ਼ਮਾਂ ਨੇ ਇਸ ਅੱਲ੍ਹੜ ਕੁੜੀ ਨਾਲ ਉਦੋਂ ਕਥਿਤ ਸਮੂਹਿਕ ਜਬਰ-ਜਨਾਹ ਕੀਤਾ ਜਦੋਂ ਉਹ ਬੀਤੇ ਸ਼ੁੱਕਰਵਾਰ ਦੇਰ ਰਾਤ ਨੂੰ ਆਪਣੇ ਦੋਸਤ ਮੁੰਡੇ ਨਾਲ ਜਾ ਰਹੀ ਸੀ ਤੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਸੰਨਸਾਨ ਥਾਂ ਉਤੇ ਘੇਰ ਲਿਆ। ਗ਼ੌਰਤਲਬ ਹੈ ਕਿ ਗੁਜਰਾਤ ਵਿਚ ਨਵਰਾਤਰ ਦੌਰਾਨ ਅਕਸਰ ਰਾਤਾਂ ਨੂੰ ਨੌਜਵਾਨ ਗਰਬਾ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਇੱਧਰ-ਉੱਧਰ ਜਾਂਦੇ ਹਨ।

Advertisement
Advertisement
Advertisement
Advertisement
Scroll to Top