Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ-ਨਵਜੋਤ ਪਾਲ ਸਿੰਘ ਰੰਧਾਵਾ

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ-ਨਵਜੋਤ ਪਾਲ ਸਿੰਘ ਰੰਧਾਵਾ

ਗ੍ਰਾਮ ਪੰਚਾਇਤ ਚੋਣਾਂ-2024
-ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ-ਨਵਜੋਤ ਪਾਲ ਸਿੰਘ ਰੰਧਾਵਾ
-ਚੋਣ ਆਬਜ਼ਰਵਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 7 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ । ਨਵਜੋਤ ਪਾਲ ਸਿੰਘ ਰੰਧਾਵਾ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਆਰ.ਟੀ.ਓ. ਨਮਨ ਮੜਕਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top