ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦੇ ਮੁਨਸ਼ੀ ਨੇ ਏ. ਕੇ. -47 ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ

ਦੁਆਰਾ: Punjab Bani ਪ੍ਰਕਾਸ਼ਿਤ :Monday, 07 October, 2024, 06:34 PM

ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦੇ ਮੁਨਸ਼ੀ ਨੇ ਏ. ਕੇ. -47 ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ
ਬਠਿੰਡਾ : ਪੰਜਾਬ ਦੇ ਬਠਿੰਡਾ ਜਿਲ੍ਹੇ ਦੇ ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦੇ ਮੁਨਸ਼ੀ ਸੁਖਪਾਲ ਸਿੰਘ ਨੇ ਏ. ਕੇ. -47 ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ । ਘਟਨਾ ਤੋਂ ਬਾਅਦ ਮੁਨਸ਼ੀ ਨੂੰ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਇਸ ਦੀ ਪੁਸ਼ਟੀ ਕਰਦਿਆਂ ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦਾ ਮੁਨਸ਼ੀ ਸੀ। ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਨੂੰ ਜਦੋਂ ਉਹ ਦੁਬਾਰਾ ਥਾਣਾ ਮੱਲਖਾਨਾ ਵਿੱਚ ਡਿਊਟੀ ਲਈ ਆਇਆ ਤਾਂ ਉਸ ਨੇ ਮਲਖਾਨੇ ਦੇ ਅੰਦਰ ਪਈ ਏਕੇ-47 ਨਾਲ ਛਾਤੀ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਦਾ ਦੱਸਣਾ ਹੈ ਕਿ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰੀ ਲਈ ਤਾਂ ਸਾਥੀ ਪੁਲਿਸ ਮੁਲਾਜ਼ਮ ਗੋਲੀ ਦੀ ਆਵਾਜ਼ ਸੁਣ ਕੇ ਮੌਕੇ `ਤੇ ਪਹੁੰਚ ਗਏ ਅਤੇ ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲੈ ਗਏ। ਪਰ ਹਸਪਤਾਲ ਪਹੁੰਚਣ `ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਸਦਰ ਰਾਮਪੁਰ ਥਾਣੇ ਦੇ ਮਲਖਾਨਾ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਜਿਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸੁਖਪਾਲ ਸਿੰਘ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ। ਉਨ੍ਹਾਂ ਕਿਹਾ ਕਿ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।