Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ. ਏ. ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ. ਏ. ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
ਡੀ.ਏ.ਪੀ. ਸਮੇਤ ਹੋਰ ਖਾਦਾਂ ਨਾਲ ਹੋਰ ਕੋਈ ਉਤਪਾਦ ਦੀ ਟੈਗਿੰਗ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਮੰਤਰੀ
ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ ।

ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ ।

ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਸ੍ਰੀ ਆਰ.ਕੇ. ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

Advertisement
Advertisement
Advertisement
Advertisement
Scroll to Top