Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਆਤਿਸ਼ੀ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ

ਆਤਿਸ਼ੀ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ

ਆਤਿਸ਼ੀ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ
ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦਿੱਲੀ ਸਥਿਤ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ ਹੋ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਬੰਗਲੇ ਨੂੰ ਖਾਲੀ ਕਰ ਕੇ ਲੁਟੀਅਨਜ਼ ਦਿੱਲੀ ਵਿੱਚ ਸਥਿਤ ਬੰਗਲੇ ਵਿੱਚ ਰਹਿਣ ਲਈ ਚਲੇ ਗਏ ਸਨ। ਅਧਿਕਾਰੀਆਂ ਮੁਤਾਬਕ ਮੁੱਖ ਮੰਤਰੀ ਦਾ ਨਿੱਜੀ ਸਾਮਾਨ ਅਤੇ ਹੋਰ ਵਸਤਾਂ ਨਵੇਂ ਬੰਗਲੇ ਵਿੱਚ ਪਹੁੰਚਾ ਦਿੱਤੀਆਂ ਗਈਆਂ ਹਨ। ਪਿਛਲੇ ਸਾਲ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਬਣਨ ਤੋਂ ਬਾਅਦ ਆਤਿਸ਼ੀ ਨੂੰ ਮਥੁਰਾ ਰੋਡ ’ਤੇ ਏਬੀ-17 ਬੰਗਲਾ ਅਲਾਟ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਤੰਬਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਸ਼ੁੱਕਰਵਾਰ ਨੂੰ ਸਿਵਲ ਲਾਈਨਜ਼ ਵਿੱਚ ਫਲੈਗਸਟਾਫ ਰੋਡ ’ਤੇ ਸਥਿਤ ਬੰਗਲਾ ਖਾਲੀ ਕਰ ਦਿੱਤਾ ਸੀ । ਉਨ੍ਹਾਂ ਦਾ ਨਵਾਂ ਪਤਾ ਮੰਡੀ ਹਾਊਸ ਕੋਲ 5, ਫਿਰੋਜ਼ਸ਼ਾਹ ਰੋਡ ਹੈ, ਜੋ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਅਲਾਟ ਕੀਤਾ ਗਿਆ ਹੈ। ਆਤਿਸ਼ੀ ਆਪਣੇ ਮਾਪਿਆਂ ਦੇ ਨਾਲ ਦੱਖਣੀ ਦਿੱਲੀ ਦੇ ਕਾਲਕਾਜੀ ਵਿੱਚ ਰਹਿੰਦੀ ਸੀ, ਜਦਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਏਬੀ-17 ਬੰਗਲੇ ਵਿੱਚ ਰਹਿ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਸਿਸੋਦੀਆ ਨੇ ਬੰਗਲਾ ਖਾਲੀ ਕਰ ਦਿੱਤਾ ਸੀ ਅਤੇ ਉਹ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਆਰਪੀ ਰੋਡ ’ਤੇ ਅਲਾਟ ਹੋਈ ਸਰਕਾਰੀ ਰਿਹਾਇਸ਼ ਵਿੱਚ ਰਹਿਣ ਲਈ ਚਲੇ ਗਏ ਹਨ ।

Advertisement
Advertisement
Advertisement
Advertisement
Scroll to Top