Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:52 am

+91 90915 01313 , +91 90916 01313

punjabbanni@gmail.com
punjabbani@yahoo.com

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ

ਚੰਡੀਗੜ੍ਹ, 25 ਮਈ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ।

ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਸ੍ਰੀ ਜੇ.ਬੀ. ਬਹਿਲ ਦੀ ਅਗਵਾਈ ‘ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ ‘ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ।

ਇਸ ‘ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ।

Advertisement
Advertisement
Advertisement
Advertisement
Scroll to Top