ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ 1042 ਅਤੇ ਪੰਚ ਦੇ ਅਹੁਦੇ ਲਈ 2684 ਉਮੀਦਵਾਰ ਚੋਣ ਲੜਨਗੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 08 October, 2024, 11:53 AM

‘ ਗ੍ਰਾਮ ਪੰਚਾਇਤ ਚੋਣਾਂ-2024’
ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ 1042 ਅਤੇ ਪੰਚ ਦੇ ਅਹੁਦੇ ਲਈ 2684 ਉਮੀਦਵਾਰ ਚੋਣ ਲੜਨਗੇ
57 ਸਰਪੰਚ ਅਤੇ 1806 ਪੰਚ ਬਿਨਾਂ ਮੁਕਾਬਲਾ ਜੇਤੂ
ਸੰਗਰੂਰ, 8 ਅਕਤੂਬਰ : ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ ਸਰਪੰਚ ਦੇ ਅਹੁਦੇ ਲਈ ਕੁੱਲ 1042 ਅਤੇ ਪੰਚ ਦੇ ਅਹੁਦੇ ਲਈ 2684 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 7 ਅਕਤੂਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਅੰਤਿਮ ਤਾਰੀਖ ਮੌਕੇ ਜ਼ਿਲ੍ਹੇ ਭਰ ਵਿੱਚ 869 ਉਮੀਦਵਾਰਾਂ ਨੇ ਸਰਪੰਚ ਅਤੇ 1500 ਉਮੀਦਵਾਰਾਂ ਨੇ ਪੰਚ ਦੇ ਅਹੁਦੇ ਲਈ ਭਰੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਜੇਤੂ ਉਮੀਦਵਾਰਾਂ ਦੀ ਗਿਣਤੀ 57 ਅਤੇ ਪੰਚਾਂ ਦੀ ਗਿਣਤੀ 1806 ਹੈ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮਲ 4 ਵਜੇ ਤੱਕ ਪੈਣਗੀਆਂ ।