Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:55 am

+91 90915 01313 , +91 90916 01313

punjabbanni@gmail.com
punjabbani@yahoo.com

ਚੁਣੀ ਹੋਈ ਮਹਿਲਾ ਨੂੰ ਹਟਾਉਣ ਦੇ ਫ਼ੈਸਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ

ਚੁਣੀ ਹੋਈ ਮਹਿਲਾ ਨੂੰ ਹਟਾਉਣ ਦੇ ਫ਼ੈਸਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ

ਚੁਣੀ ਹੋਈ ਮਹਿਲਾ ਨੂੰ ਹਟਾਉਣ ਦੇ ਫ਼ੈਸਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਇਕ ਪਿੰਡ ਦੀ ਮਹਿਲਾ ਸਰਪੰਚ ਨੂੰ ਹਟਾਉਣ ਦਾ ਹੁਕਮ ਰੱਦ ਕਰਦਿਆਂ ਕਿਹਾ ਕਿ ਚੁਣੇ ਹੋਏ ਲੋਕਾਂ ਦੇ ਨੁਮਾਇੰਦੇ ਖਾਸ ਕਰਕੇ ਜਦੋਂ ਮਾਮਲਾ ਪਿੰਡ ਦੀਆਂ ਮਹਿਲਾਵਾਂ ਨਾਲ ਸਬੰਧਤ ਹੋਵੇ ਤਾਂ ਉਨ੍ਹਾਂ ਨੂੰ ਹਟਾਉਣ ਦੇ ਫ਼ੈਸਲੇ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ ਹੈ। ਜਸਟਿਸ ਸੂਰਿਆਕਾਂਤ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਇਸ ਮਾਮਲੇ ਨੂੰ ਇਸ ਗੱਲ ਦੀ ਸਟੀਕ ਮਿਸਾਲ ਦੱਸਿਆ ਜਿਸ ’ਚ ਪਿੰਡ ਨਿਵਾਸੀ ਇਸ ਤੱਥ ਨੂੰ ਕਬੂਲ ਨਹੀਂ ਕਰ ਸਕੇ ਕਿ ਇਕ ਮਹਿਲਾ ਸਰਪੰਚ ਦੇ ਅਹੁਦੇ ਲਈ ਚੁਣੀ ਗਈ ਹੈ। ਸਿਖਰਲੀ ਅਦਾਲਤ ਨੇ ਟਿੱਪਣੀ ਕੀਤੀ ਕਿ ਪਿੰਡ ਵਾਸੀ ਇਹ ਹਕੀਕਤ ਨਹੀਂ ਮੰਨ ਸਕੇ ਕਿ ਇਕ ਮਹਿਲਾ ਸਰਪੰਚ ਉਨ੍ਹਾਂ ਵੱਲੋਂ ਫ਼ੈਸਲੇ ਲਵੇਗੀ ਅਤੇ ਉਨ੍ਹਾਂ ਨੂੰ ਉਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। ਬੈਂਚ ਨੇ 27 ਸਤੰਬਰ ਨੂੰ ਦਿੱਤੇ ਹੁਕਮ ’ਚ ਕਿਹਾ ਕਿ ਇਹ ਹਾਲਾਤ ਉਦੋਂ ਹੋਰ ਗੰਭੀਰ ਹੋ ਜਾਂਦੇ ਹਨ ਜਦੋਂ ਅਸੀਂ ਇਕ ਮੁਲਕ ਵਜੋਂ ਸਾਰੇ ਖੇਤਰਾਂ ’ਚ ਲਿੰਗ ਬਰਾਬਰੀ ਅਤੇ ਮਹਿਲਾ ਸ਼ਕਤੀਕਰਨ ਦੇ ਟੀਚੇ ਨੂੰ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ ਜਿਸ ’ਚ ਸਰਕਾਰੀ ਦਫ਼ਤਰਾਂ ਅਤੇ ਚੋਣਾਂ ’ਚ ਮਹਿਲਾ ਨੁਮਾਇੰਦਗੀ ਦੀ ਕੋਸ਼ਿਸ਼ ਸ਼ਾਮਲ ਹੈ। ਜ਼ਮੀਨੀ ਪੱਧਰ ’ਤੇ ਅਜਿਹੀ ਮਿਸਾਲ ਉਸ ਤਰੱਕੀ ਨੂੰ ਢਾਹ ਲਾਉਂਦੀ ਹੈ ਜੋ ਅਸੀਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਜਲਗਾਉਂ ਜਿਲ੍ਹੇ ’ਚ ਸਥਿਤ ਵਿਚਖੇੜਾ ਗ੍ਰਾਮ ਪੰਚਾਇਤ ਦੀ ਚੁਣੀ ਸਰਪੰਚ ਮਨੀਸ਼ਾ ਰਵਿੰਦਰ ਪਾਨਪਾਟਿਲ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ। ਉਸ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਉਸ ਸਮੇਂ ਦਿੱਤਾ ਗਿਆ ਜਦੋਂ ਪਿੰਡ ਵਾਸੀਆਂ ਨੇ ਸ਼ਿਕਾਇਤ ਕੀਤੀ ਕਿ ਉਹ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ’ਤੇ ਬਣੇ ਮਕਾਨ ’ਚ ਆਪਣੀ ਸੱਸ ਨਾਲ ਰਹਿੰਦੀ ਹੈ।

Advertisement
Advertisement
Advertisement
Advertisement
Scroll to Top