ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਦੁਆਰਾ: Punjab Bani ਪ੍ਰਕਾਸ਼ਿਤ :Monday, 07 October, 2024, 08:44 AM

ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਚ ਇਕ ਸਟੂਡੈਂਟ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀ ਐਸ ਸੀ ਫਸਟ ਈਅਰ ਦੀ ਸਟੂਡੈਂਟ ਸੀ ਤੇ ਕੋਟਕਪੁਰਾ ਦੇ ਇਕ ਪਿੰਡ ਦੀ ਰਹਿਣ ਵਾਲੀ ਸੀ। ਇਹ ਖੁਲ੍ਹਾਸਾ ਨਹੀਂ ਹੋ ਸਕਿਆ ਕਿ ਵਿਦਿਆਰਥਣ ਨੇ ਖੁਦਕੁਸ਼ੀ ਕਿਉਂ ਕੀਤੀ। ਯੂਨੀਵਰਸਿਟੀ ਵੱਲੋਂ ਵੀ ਹਾਲੇ ਤੱਕ ਮਾਮਲੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ।