Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮਾਂਤਰੀ ਅਧਿਆਪਕ ਦਿਵਸ ਦੇ ਮੋਕੇ ‘ਤੇ ਮੁੱਖ ਅਧਿਆਪਕਾ ਡਾ. ਇੰਦਰਜੀਤ ਕੌਰ ਦਾ ਸਨਮਾਨ

ਕੌਮਾਂਤਰੀ ਅਧਿਆਪਕ ਦਿਵਸ ਦੇ ਮੋਕੇ ‘ਤੇ ਮੁੱਖ ਅਧਿਆਪਕਾ ਡਾ. ਇੰਦਰਜੀਤ ਕੌਰ ਦਾ ਸਨਮਾਨ

ਕੌਮਾਂਤਰੀ ਅਧਿਆਪਕ ਦਿਵਸ ਦੇ ਮੋਕੇ ‘ਤੇ ਮੁੱਖ ਅਧਿਆਪਕਾ ਡਾ. ਇੰਦਰਜੀਤ ਕੌਰ ਦਾ ਸਨਮਾਨ
ਪਟਿਆਲਾ : ਗਿਆਨ ਜਯੋਤੀ ਐਜ਼ੂਕੇਸ਼ਨ ਸੁਸਾਇਟੀ ਵੱਲੋਂ ਗੁਰੂ—ਰੂਪੀ ਅਧਿਆਪਕਾਂ ਦਾ ਸਨਮਾਨ ਕਰਨ ਲਈ ਕੋਮਾਂਤਰੀ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਵਿਸੇਸ਼ ਸਮਾਗਮ ਦਾ ਆਯੋਜਨ ਭਾਸ਼ਾ ਵਿਭਾਗ, ਪੰਜਾਬ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ। ਜਿਸ ਦੌਰਾਨ ਚੜ੍ਹਦੀਕਲਾ ਗਰੁੱਪ ਦੇ ਚੈਅਰਮੈਨ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਇਸ ਸਮਾਗਮ ਦੀ ਪ੍ਰਧਾਨਗੀ ਇੰਪਰੂਵਮੈਂਟ ਟਰੱਸਟ, ਪਟਿਆਲਾ ਦੇ ਚੈਅਰਮੈਨ ਸ੍ਰੀ ਮੇਘ ਚੰਦ ਸ਼ੇਰ ਮਾਜਰਾ ਨੇ ਕੀਤੀ। ਇਸ ਮੋਕੇ ਤੇ ਦੇਸ਼—ਵਿਦੇਸ਼ਾਂ ਦੀਆਂ ਵੱਖ—ਵੱਖ ਸੰਸਥਾਵਾਂ ਵੱਲੋ ਸਨਮਾਨ ਪ੍ਰਾਪਤ ਕਰ ਚੱਕੇ ਸਰਕਾਰੀ ਸਮਾਰਟ ਸਕੂਲ, ਦਾਣਾ ਮੰਡੀ ਪਟਿਆਲਾ ਦੇ ਮੁੱਖ ਅਧਿਆਪਕਾ ਡਾ. ਇੰਦਰਜੀਤ ਕੌਰ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੇ ਬਦਲੇ ਵਿਸੇਸ਼ ਤੋਰ ਤੇ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਵੱਲੋ ‘ਇੰਟਰਨੈਸ਼ਨਲ ਟੀਚਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪਦਮ ਸ੍ਰੀ ਦਰਦੀ ਨੇ ਇਸ ਮੋਕੇ ਡਾ. ਇੰਦਰਜੀਤ ਕੌਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਅਧਿਆਪਕ ਸਾਡੇ ਸਮਾਜ ਲਈ ਚਾਨਣ—ਮੁਨਾਰਾ ਹਨ, ਜਿਨ੍ਹਾਂ ਤੋਂ ਬਾਕੀਆਂ ਨੂੰ ਵੀ ਪ੍ਰੇਰਨਾ ਲੈਣ ਦੀ ਲੋੜ੍ਹ ਹੈ । ਇਸ ਮੋਕੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਉਪਕਾਰ ਸਿੰਘ ਨੇ ਡਾ. ਇੰਦਰਜੀਤ ਕੌਰ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਵੱਲੋ ਸਿੱਖਿਆ ਦੇ ਖੇਤਰ ਵਿੱਚ ਬਹੁਤ ਹੀ ਸ਼ਾਨਦਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਡਾ. ਇੰਦਰਜੀਤ ਕੌਰ ਨੇ ਹਾਲ ਹੀ ਵਿੱਚ ਏਕਤਾ ਅਤੇ ਪ੍ਰੇਰਨਾ ਦੇ ਦਿਲ ਨੂੰ ਛੂਹਣ ਵਾਲੇ ਵਿਲੱਖਣ ਕੰਮ ਨੂੰ ਕਰਦਿਆਂ ਆਪਣੇ ਵਿਦਿਆਰਥੀਆਂ ਵਾਂਗ ਸਕੂਲ ਦੀ ਵਰਦੀ ਪਹਿਨਣੀ ਸੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਂਵੇ ਇਹ ਕੰਮ ਸਧਾਰਨ ਹੈ, ਪ੍ਰੰਤੂ ਸਕੂਲ ਦੇ ਮੁੱਖ—ਅਧਿਆਪਕਾ ਵੱਲੋਂ ਆਪਣੇ ਆਪਨੂੰ ਵਿਦਿਆਰਥੀਆਂ ਦੇ ਬਰਾਬਰ ਰੱਖਣ ਲਈ ਬਹੁਤ ਹਿਮੰਤ ਅਤੇ ਵਚਨਬੱਧਤਾ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾ. ਇੰਦਰਜੀਤ ਕੌਰ ਨੇ ਆਪਣੇ ਸਕੂਲ ਦੀ ਨਵੀਂ ਬਿਲਡਿੰਗ ਦਾ ਨਿਰਮਾਣ ਕਰਵਾਕੇ ਸਕੂਲ ਨੂੰ ਸਮਾਰਟ ਬਣਵਾਇਆ। ਇਸ ਮੌਕੇ ਤੇ ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਸ੍ਰੀ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਸਮਾਜਿਕ ਵਿਗਿਆਨ ਵਿੱਚ ਡਾਕਟਰੇਟ ਡਿਗਰੀ ਪ੍ਰਾਪਤ ਡਾ. ਇੰਦਰਜੀਤ ਕੌਰ ਨੇ ਦੇਸ਼ ਦੀ ਅਜ਼ਾਦੀ ਵਿੱਚ ਪੰਜਾਬੀਆਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਬਾਰੇ ਦੋ ਖੋਜ਼ ਭਰਪੂਰ ਕਿਤਾਬਾਂ ਅੰਗਰੇਜ਼ੀ ਭਾਸ਼ਾ ਵਿੱਚ ਲਿਖ ਕੇ ਦੇਸ਼ ਦੀ ਅਜ਼ਾਦੀ ਦੇ ਸੰਘਰਸ ਬਾਰੇ ਸਿੱਖਿਆ ਦੇ ਖੇਤਰ ਵਿੱਚ ਕੌਮਾਂਤਰੀ ਪੱੱਧਰ ਤੇ ਆਪਣਾ ਅਹਿਮ ਯੋਗਦਾਨ ਪਾਇਆ ਹੈ। ਡਾ. ਇੰਦਰਜੀਤ ਕੌਰ ਦੇ ਹੁਣ ਤੱਕ ਅਜ਼ਾਦੀ ਸੰਘਰਸ਼ ਬਾਰੇ ਕਈ ਖੋਜ—ਪੱਤਰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਪ੍ਰਸਿੱਧ ਰਿਸਰਚ ਜਰਨਲਾਂ ਵਿੱਚ ਪ੍ਰਕਾਸ਼ਿਤ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਡਾ. ਇੰਦਰਜੀਤ ਕੌਰ ਨੇ ਆਪਣੀ ਮੁੱਢਲੀ ਸਿੱਖਿਆ ਸਰਕਾਰੀ ਪ੍ਰਾਇਮਰੀ ਸਕੂਲ, ਗੁਰਦਵਾਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਤੇ 12ਵੀਂ ਤੱਕ ਦੀ ਸਿੱਖਿਆ ਬੀ. ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਤੋਂ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ਉਨ੍ਹਾਂ ਨੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਤੋਂ ਗ੍ਰੈਜੁਏਸ਼ਨ ਕਰਨ ਉਪਰੰਤ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀ.ਐਡ. ਦੀ ਡਿਗਰੀ ਪਹਿਲੇ ਦਰਜੇ ਵਿੱਚ ਹਾਸਲ ਕੀਤੀ। ਉਨ੍ਹਾਂ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਤੋਂ ਐਮ.ਏ. (ਇਤਿਹਾਸ) ਵਿੱਚ ਗੋਲਡ ਮੈਡਲ ਹਾਸਲ ਕੀਤਾ। ਡਾ. ਇੰਦਰਜੀਤ ਕੌਰ ਵੱਲੋਂ ਯੂ.ਜੀ.ਸੀ. (ਨੈਟ) ਪ੍ਰੀਖਿਆ ਪਾਸ ਕਰਨ *ਤੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਯੂਨੀਵਰਸਿਟੀਆਂ ਵਿੱਚ ਬਤੌਰ ਪ੍ਰੋਫੈਸਰ ਪੜ੍ਹਾਉਣ ਲਈ ਵੀ ਯੋਗ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਤਿਹਾਸ ਵਿਸ਼ੇ ਵਿੱਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਤੋਂ ਮਾਸਟਰ ਆਫ਼ ਫਿ਼ਲਾਸਫ਼ੀ (ਐਮ. ਫਿਲ.) ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਾਕਟਰ ਆਫ਼ ਫਿਲਾਸਫ਼ੀ (ਪੀ—ਐਚ.ਡੀ.) ਦੀ ਡਿਗਰੀ ਹਾਸਲ ਕੀਤੀ।

Advertisement
Advertisement
Advertisement
Advertisement
Scroll to Top