Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ

ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ

ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ
ਨਵੀਂ ਦਿੱਲੀ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਇਕ ਲੜਕੀ `ਤੇ ਆਪਣੇ ਪਿਆਰ ਦੀ ਖਾਤਰ ਆਪਣੇ ਹੀ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਦਿੱਤਾ ਹੈ। ਪੁਲਸ ਮੁਤਾਬਕ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਪਿੰਡ ਹੈਬਤ ਖਾਨ ਬਰੋਹੀ ਦੀ ਹੈ, ਜਿੱਥੇ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਸੀ। ਖੈਰਪੁਰ ਦੇ ਸੀਨੀਅਰ ਪੁਲਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ ਕਿ ਲੜਕੀ ਗੁੱਸੇ `ਚ ਸੀ ਕਿਉਂਕਿ ਉਸ ਦੇ ਪਰਿਵਾਰ ਨੇ ਉਸ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ ਸੀ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ। ਸੀਨੀਅਰ ਪੁਲਿਸ ਅਧਿਕਾਰੀ ਇਨਾਇਤ ਸ਼ਾਹ ਦੇ ਅਨੁਸਾਰ, ਸਾਰੇ 13 ਮੈਂਬਰ ਖਾਣਾ ਖਾਣ ਤੋਂ ਬਾਅਦ ਅਚਾਨਕ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੋਸਟਮਾਰਟਮ ਰਿਪੋਰਟ `ਚ ਖੁਲਾਸਾ ਹੋਇਆ ਹੈ ਕਿ ਸਾਰਿਆਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ। ਜਾਂਚ `ਚ ਸਾਹਮਣੇ ਆਇਆ ਕਿ ਲੜਕੀ ਨੇ ਘਰ `ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ `ਚ ਜ਼ਹਿਰ ਮਿਲਾ ਦਿੱਤਾ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top