ਮੋਗਾ ਪੁਲਸ ਕੀਤਾ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ : ਡੀ. ਜੀ. ਪੀ.

ਦੁਆਰਾ: Punjab Bani ਪ੍ਰਕਾਸ਼ਿਤ :Monday, 07 October, 2024, 11:57 AM

ਮੋਗਾ ਪੁਲਸ ਕੀਤਾ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ : ਡੀ. ਜੀ. ਪੀ.
ਚੰਡੀਗੜ੍ਹ : ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੋਗਾ ਦੀ ਪੁਲਸ ਨੇ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਟਵੀਟ ਕੀਤਾ, “ਮੋਗਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ ਡਕੈਤੀ ਦੀ ਯੋਜਨਾ ਬਣਾ ਰਿਹਾ ਸੀ ਜਿਸ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ।