ਐਸ. ਕੇ. ਐਮ. ਦਾ ਵਫ਼ਦ ਪਹੁੰਚਿਆ ਮੁੱਖ ਮੰਤਰੀ ਦੇ ਗ੍ਰਹਿ ਅਸਥਾਨ ਵੱਲ

ਐਸ. ਕੇ. ਐਮ. ਦਾ ਵਫ਼ਦ ਪਹੁੰਚਿਆ ਮੁੱਖ ਮੰਤਰੀ ਦੇ ਗ੍ਰਹਿ ਅਸਥਾਨ ਵੱਲ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਿਸਾਨ ਬਲਬੀਰ ਸਿੰਘ ਰਾਜੇਵਾਲ ਦੀ ਅਵਾਈ ਹਠ ਪਹੁੰਚ ਗਏ ਹਨ।ਦੱਸਣਯੋਗ ਹੈ ਕਿ ਕਿਸਾਨਾਂ ਜਿਨ੍ਹਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਮੰਡੀਆਂ ਵਿਚ ਕਿਸਾਨਾਂ ਦੇ ਝੋਨੇ ਦੀ ਫਸਲ ਦੀ ਖਰੀਦ ਕਰਵਾਉਣ ਨੂੰ ਲੈ ਕੇ ਪਹੁੰਚ ਕੀਤੀ ਗਈ ਹੈ ਤਾਂ ਜੋ ਮੁੱਖ ਮੰਤਰੀ ਨੂੰ ਮਿਲ ਕੇ ਅਸਲ ਸਥਿਤੀ ਬਾਰੇ ਪਤਾ ਕੀਤਾ ਜਾ ਸਕੇ। ਕਿਸਾਨਾਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣ ਤੋਂ 200 ਮੀਟਰ ਪਹਿਲਾਂ ਕਿਸਾਨਾਂ ਨੂੰ ਜਿਥੇ ਰੋਕ ਦਿੱਤਾ ਗਿਆ ਹੈ, ਉਥੇ ਚੁਫੇਰੇਓਂ ਬੈਰੀਕੇਟਿੰਗ ਵੀ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗੱਲਬਾਤ ਦੌਰਾਨ ਆਖਿਆ ਕਿ ਉਹ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਹਨ ਤੇ ਉਨ੍ਹਾਂ ਦੇ ਸੁਨੇਹੇ ਦਾ ਇੰਤਜ਼ਾਰ ਕਰ ਰਹੇ ਹਨ।
ਇਸ ਮੌਕੇ ਗੱਲਬਾਤ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਫਸਲਾਂ ਮੰਡੀ ਵਿੱਚ ਬਰਬਾਦ ਹੋ ਰਹੀਆਂ ਹਨ। ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ, ਮੀਟਿੰਗਾਂ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਹਫ਼ਤੇ ਬਾਅਦ ਵੀ ਕਿਸਾਨਾਂ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਸੜਕਾਂ `ਤੇ ਨਾ ਬੈਠਣ ਜੇ ਕੋਈ ਪ੍ਰੇਸ਼ਾਨੀ ਹੈ ਤਾਂ ਉਨ੍ਹਾਂ ਕੋਲ ਆ ਜਾਣ, ਇਸ ਲਈ ਅੱਜ ਉਹ ਮੁੱਖ ਮੰਤਰੀ ਨੂੰ ਇਥੇ ਮਿਲਣ ਪਹੁੰਚੇ ਹਨ।
