Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:07 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਕਰਤਾਰਪੁਰ ਕੋਰੀਡੋਰ ਤੋਂ ਦੂਰਬੀਨ ਹਟਾਏ ਜਾਣ ਕਾਰਨ ਨਿਰਾਸ਼ ਹੋ ਕੇ ਵਾਪਸ ਮੁੜ ਰਹੀ ਵਾਪਸ ਸੰਗਤ ਕੀਤੀ ਦੂਰਬੀਨ ਸੇਵਾ ਮੁੜ ਤੋਂ ਸ਼ੁਰੂ ਕਰਨ ਦੀ ਮੰਗ

ਸ੍ਰੀ ਕਰਤਾਰਪੁਰ ਕੋਰੀਡੋਰ ਤੋਂ ਦੂਰਬੀਨ ਹਟਾਏ ਜਾਣ ਕਾਰਨ ਨਿਰਾਸ਼ ਹੋ ਕੇ ਵਾਪਸ ਮੁੜ ਰਹੀ ਵਾਪਸ ਸੰਗਤ ਕੀਤੀ ਦੂਰਬੀਨ ਸੇਵਾ ਮੁੜ ਤੋਂ ਸ਼ੁਰੂ ਕਰਨ ਦੀ ਮੰਗ

ਸ੍ਰੀ ਕਰਤਾਰਪੁਰ ਕੋਰੀਡੋਰ ਤੋਂ ਦੂਰਬੀਨ ਹਟਾਏ ਜਾਣ ਕਾਰਨ ਨਿਰਾਸ਼ ਹੋ ਕੇ ਵਾਪਸ ਮੁੜ ਰਹੀ ਵਾਪਸ ਸੰਗਤ ਕੀਤੀ ਦੂਰਬੀਨ ਸੇਵਾ ਮੁੜ ਤੋਂ ਸ਼ੁਰੂ ਕਰਨ ਦੀ ਮੰਗ
ਗੁਰਦਾਸਪੁਰ : ਪੰਜਾਬ ਦੇ ਜਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਭਾਰਤ ਵਾਲੇ ਪਾਸਿਓਂ ਦੂਰਬੀਨ ਸੇਵਾ ਬਿਨਾਂ ਕਾਰਣ ਦੱਸੇ ਹਟਾ ਲਏ ਜਾਣ ਕਾਰਨ ਸੰਗਤ ਬਿਨਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਮੁੜ ਜਾਰਨ ਕਾਰਨ ਨਿਰਾਸ਼ ਦੇਖੀ ਜਾ ਰਹੀ ਹੈ। ਕਰਤਾਰਪੁਰ ਕੌਰੀਡੋਰ ਤੇ ਦਰਸ਼ਨ ਲਈ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਇਹ ਦੂਰਬੀਨ ਪਾਕਿਸਤਾਨ ਵਾਲੇ ਪਾਸੇ ਦਰਖਤ ਆਦਿ ਵੱਧ ਜਾਣ ਕਾਰਨ ਹਟਾਈ ਗਈ ਹੈ ਪਰ ਇਹ ਕੋਈ ਵਾਜਿਬ ਕਾਰਨ ਨਹੀਂ ਲੱਗਦਾ। ਉਹਨਾਂ ਮੰਗ ਕੀਤੀ ਕਿ ਦੂਰਬੀਨ ਸੇਵਾ ਮੁੜ ਤੋਂ ਸ਼ੁਰੂ ਕੀਤੀ ਜਾਏ ਤਾਂ ਜੋ ਸ਼ਰਧਾਲੂ ਇਧਰ ਵਾਲੇ ਪਾਸਿਓਂ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੇ ਦਰਸ਼ਨ ਲਈ ਆਏ ਸ਼ਰਧਾਲੂਆਂ ਨੇ ਕਿਹਾ ਕਿ ਉਹ ਬੜੀ ਆਸ ਨਾਲ ਇੱਥੇ ਆਏ ਸਨ ਕਿ ਉਹਨਾਂ ਨੂੰ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਹਨਾਂ ਦੇ ਆਖਰੀ ਦਿਨਾਂ ਵਿੱਚ ਗੁਜਾਰੇ ਦਿਨਾਂ ਦਾ ਗਵਾਹ ਰਹੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਹੋ ਜਾਵਣਗੇ ਪਰ ਇੱਥੇ ਆ ਕੇ ਨਿਰਾਸ਼ਾ ਹੱਥ ਲੱਗੀ ਕਿਉਂਕਿ ਭਾਰਤ ਵਾਲੇ ਪਾਸੇ ਸ਼ੁਰੂ ਕੀਤੀ ਗਈ ਦੂਰਬੀਨ ਸੇਵਾ ਕਾਫੀ ਦਿਨਾਂ ਤੋਂ ਹਟਾ ਲਈ ਗਈ ਹੈ। ਇਸ ਲਈ ਉਹ ਇਧਰੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਹੀਂ ਕਰ ਪਾਏ ਅਤੇ ਬਿਨਾਂ ਦਰਸ਼ਨ ਕੀਤੇ ਹੀ ਵਾਪਸ ਮੁੜ ਰਹੇ ਹਨ। ਉਹ ਬੜੀ ਆਸ ਨਾਲ ਬੱਚਿਆਂ ਨੂੰ ਲੈ ਕੇ ਆਏ ਸਨ ਪਰ ਨਿਰਾਸ਼ ਹੋ ਕੇ ਬਿਨਾਂ ਦਰਸ਼ਨ ਕੀਤੇ ਵਾਪਸ ਜਾ ਰਹੇ ਹਨ। ਉਹਨਾਂ ਮੰਗ ਕੀਤੀ ਕਿ ਜਾਂ ਤਾਂ ਦੋਵੇਂ ਸਰਕਾਰਾਂ ਆਪਸੀ ਤਾਲਮੇਲ ਨਾਲ ਪਾਕਿਸਤਾਨ ਵਾਲੇ ਪਾਸੇ ਜਾ ਕੇ ਦਰਸ਼ਨ ਕਰਨ ਦੀਆਂ ਸ਼ਰਤਾਂ ਵਿੱਚ ਰਿਆਇਤ ਦਵੇ ਜਾਂ ਫਿਰ ਇਧਰਲੇ ਪਾਸੇ ਜਲਦੀ ਤੋਂ ਜਲਦੀ ਦੂਰਬੀਨ ਸੇਵਾ ਪਹਿਲਾਂ ਵਾਂਗ ਸ਼ੁਰੂ ਕੀਤੀ ਜਾਵੇ ਤਾਂ ਜੋ ਦੂਰੋਂ ਹੀ ਸੰਗਤ ਸ੍ਰੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ।

Advertisement
Advertisement
Advertisement
Advertisement
Scroll to Top