ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਪਿੰਡ ਤਲਵੰਡੀ ਮੋਹਰ ਸਿੰਘ ਦੇ ਐੱਸ. ਸੀ. ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Monday, 07 October, 2024, 03:35 PM

ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਪਿੰਡ ਤਲਵੰਡੀ ਮੋਹਰ ਸਿੰਘ ਦੇ ਐੱਸ. ਸੀ. ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਕੈਰੋਂ :ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਸ਼ਹਿਰ ਕੈਰੋਂ ਤੋਂ ਕੁਝ ਦੂਰੀ `ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ `ਤੇ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।