ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ
ਦੁਆਰਾ: Punjab Bani ਪ੍ਰਕਾਸ਼ਿਤ :Wednesday, 09 October, 2024, 03:00 PM

ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ
ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ `ਤੇ ਝੂਠੇ ਦੋਸ਼ ਲਾਏ ਸਨ। ਉਸ ਦੇ ਜਵਾਬ ਵਿੱਚ ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ । ਨੋਟਿਸ ਵਿੱਚ ਕਿਹਾ ਗਿਆ ਕਿ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਮੁਆਫੀ ਮੰਗਣ ਅਤੇ ਨਾਲ ਹੀ ਰਾਜਬੀਰ ਸਿੰਘ ਦੇ ਅਕਸ ਅਤੇ ਮਾਨਸਿਕ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
