Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:49 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ `ਚ ਕੈਸੋ ਓਪਰੇਸ਼ਨ ਤਹਿਤ ਕੀਤੀ ਗਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ

ਜਲੰਧਰ `ਚ ਕੈਸੋ ਓਪਰੇਸ਼ਨ ਤਹਿਤ ਕੀਤੀ ਗਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ

ਜਲੰਧਰ `ਚ ਕੈਸੋ ਓਪਰੇਸ਼ਨ ਤਹਿਤ ਕੀਤੀ ਗਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ
ਜਲੰਧਰ : ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਸਬੰਧ ਵਿੱਚ ਅੱਜ ਪੰਜਾਬ ਪੁਲਸ ਵੱਲੋਂ ਪੂਰੇ ਸੂਬੇ ਵਿੱਚ ਆਪਰੇਸ਼ਨ ਕੈਸੋ ਚਲਾਇਆ ਗਿਆ। ਇਸੇ ਕੜੀ ਤਹਿਤ ਅੱਜ ਪੁਲਿਸ ਵੱਲੋਂ ਜਲੰਧਰ ਸ਼ਹਿਰ ਅਤੇ ਦਿਹਾਤੀ ਦੇ ਵੱਖ-ਵੱਖ ਖੇਤਰਾਂ ਵਿੱਚ ਸਵੇਰੇ 11 ਵਜੇ ਤੋਂ ਹੀ ਅਪ੍ਰੇਸ਼ਨ ਕੈਸੋ ਚਲਾਏ ਗਏ। ਇਹ ਤਲਾਸ਼ੀ ਮੁਹਿੰਮ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ।ਇਹ ਕਾਰਵਾਈ ਡੀਆਈਜੀ ਐਸ ਭੂਪਤੀ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਸ਼ਹਿਰ ਵਿੱਚ ਕੀਤੀ ਗਈ। ਇਸ ਦੇ ਨਾਲ ਹੀ ਪੀਏਪੀ ਜਲੰਧਰ ਵਿੱਚ ਤਾਇਨਾਤ ਏਡੀਜੀਪੀ ਐਮਐਫ ਫਾਰੂਕੀ ਅਤੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਦਿਹਾਤੀ ਖੇਤਰ ਵਿੱਚ ਉਕਤ ਕਾਰਵਾਈ ਕੀਤੀ ਗਈ। ਡੀਆਈਜੀ ਭੂਪਤੀ ਨੇ ਕਿਹਾ- ਸ਼ਹਿਰ ਵਿੱਚ ਕੁਝ 25 ਥਾਵਾਂ ਦੀ ਪਛਾਣ ਕੀਤੀ ਗਈ ਸੀ, ਜਿੱਥੇ ਇਹ ਆਪਰੇਸ਼ਨ ਚਲਾਇਆ ਗਿਆ ਸੀ।ਇਸ ਮੁਹਿੰਮ ਤਹਿਤ ਪੁਲੀਸ ਵੱਲੋਂ ਪੰਜਾਬ ਵਿੱਚ ਨਸ਼ਿਆਂ ਦਾ ਗੜ੍ਹ ਮੰਨੇ ਜਾਂਦੇ ਫਿਲੌਰ ਦੇ ਗੰਨਾ ਮੰਡੀ ਅਤੇ ਸ਼ਹਿਰ ਦੀ ਕਾਜ਼ੀ ਮੰਡੀ ਸਮੇਤ ਕਈ ਇਲਾਕਿਆਂ ਵਿੱਚ ਉਕਤ ਮੁਹਿੰਮ ਚਲਾਈ ਜਾਵੇਗੀ। ਦੋਵਾਂ ਥਾਵਾਂ ’ਤੇ ਚਲਾਏ ਗਏ ਅਪਰੇਸ਼ਨ ਵਿੱਚ ਇੱਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸਹਿਯੋਗ ਦਿੱਤਾ।

Advertisement
Advertisement
Advertisement
Advertisement
Scroll to Top