Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਮਰਪਿਤ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਮਰਪਿਤ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਮਰਪਿਤ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਹਿੱਸੇ ਵਜੋਂ ਸਵੱਛ ਅੱਜ ਹਰਿਆ ਭਰਿਆ ਕੱਲ, ਸਾਡੀ ਜ਼ਿੰਮੇਵਾਰੀ, ਸਾਡਾ ਭਵਿੱਖ ਥੀਮ ਹੇਠ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐਨ.ਐਸ.ਐਸ. ਵਾਲੰਟੀਅਰਾਂ ਵਲੋਂ ਸਵੱਛਤਾ ਅਤੇ ਵਾਤਾਵਰਣ ਸੰਭਾਲ ਦੀ ਜ਼ਿੰਮੇਵਾਰੀ ਨਾਲ ਸੰਬੰਧਿਤ ਵਿਸ਼ੇ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਸਵੱਛਤਾ ਅਤੇ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਮੁਕਾਬਲੇ ਵਿੱਚ ਮੁਸਕਾਨਪ੍ਰੀਤ ਕੌਰ ਬੀ.ਬੀ.ਏ. ਭਾਗ ਦੂਜਾ, ਮਹਿਕਪ੍ਰੀਤ ਕੌਰ ਬੀ. ਕਾਮ ਭਾਗ ਪਹਿਲਾ ਅਤੇ ਜਸਮੀਨ ਕੌਰ ਬੀ.ਏ. ਭਾਗ ਦੂਜਾ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੁਆਰਾ ਬਣਾਏ ਗਏ ਪੋਸਟਰਾਂ ਦੀ ਜੱਜਮੈਂਟ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਮਨਵੀਰ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਯੂ.ਜੀ.ਸੀ. ਵੱਲੋਂ ਸਮੇਂ-ਸਮੇਂ ਕੀਤੀਆਂ ਜਾਂਦੀਆਂ ਹਦਾਇਤਾਂ ਮੁਤਾਬਕ ਅਜਿਹੇ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਸਾਫ ਸੁਥਰਾ ਜੀਵਨ ਜਿਉਣ ਅਤੇ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦੇ ਨਾਲ ਨਾਲ ਇਸ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਸਪਨਾ ਅਤੇ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਸਵੱਛਤਾ ਹੀ ਜੀਵਨ ਦੀ ਅਸਲ ਪੂੰਜੀ ਹੈ ਅਤੇ ਸਾਫ ਸੁਥਰੇ ਵਾਤਾਵਰਨ ਵਿੱਚ ਹੀ ਤੰਦਰੁਸਤ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਐਸ.ਐਸ. ਦੇ ਵਲੰਟੀਅਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top