Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਇਸਮਤ ਵਿਜੈ ਸਿੰਘ ਨੇ ਨਾਭਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸ. ਡੀ. ਐਮ ਇਸਮਤ ਵਿਜੈ ਸਿੰਘ ਨੇ ਨਾਭਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸ.ਡੀ.ਐਮ ਇਸਮਤ ਵਿਜੈ ਸਿੰਘ ਨੇ ਨਾਭਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਇਸਮਤ ਵਿਜੈ ਸਿੰਘ
-ਕਿਹਾ, ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ
ਨਾਭਾ, 9 ਅਕਤੂਬਰ: ਉਪ ਮੰਡਲ ਮੈਜਿਸਟਰੇਟ ਡਾ. ਇਸਮਤ ਵਿਜੈ ਸਿੰਘ ਨੇ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਭਾ ਸਬ ਡਵੀਜ਼ਨ ਦੀਆਂ ਮੰਡੀਆਂ ’ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਐਸ.ਡੀ.ਐਮ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ ’ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ’ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ।
ਡਾ. ਇਸਮਤ ਵਿਜੈ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ’ਉੱਨਤ ਕਿਸਾਨ’ ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ।

Advertisement
Advertisement
Advertisement
Advertisement
Scroll to Top