Breaking News ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ 'ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ

ਦੁਆਰਾ: News ਪ੍ਰਕਾਸ਼ਿਤ :Saturday, 27 May, 2023, 07:39 PM

70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।”

ਚੰਡੀਗੜ੍ਹ, 27 ਮਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਗਏ ਹਨ। ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ, ਸਰਕਾਰ ਨੇ ਨੌਜਵਾਨਾਂ ਨੂੰ ਸਫਲਤਾਪੂਰਵਕ 27,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ ਨਵੀਂ ਸੜਕ ਦਾ ਉਦਘਾਟਨ ਕਰਨ ਉਪਰੰਤ ਕੀਤਾ | ਡਾ: ਨਿੱਜਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ ‘ਚ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਖਾਸ ਕਰਕੇ ਬਰਸਾਤ ਦੇ ਦਿਨਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਮ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਇਸ ਸੜਕ ਦੇ ਬਣਨ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਬਹੁਤ ਦੂਰ ਹੋ ਜਾਣਗੀਆਂ।

ਇਸ ਤੋਂ ਬਾਅਦ ਡਾ: ਨਿੱਜਰ ਨੇ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਸੜਕਾਂ ਦੇ ਆਲੇ-ਦੁਆਲੇ ਕੋਈ ਵੀ ਮਲਬਾ ਜਾਂ ਮਿੱਟੀ ਨਾ ਛੱਡੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਡਾ: ਨਿੱਜਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਗਏ ਫੰਡ ਆਮ ਲੋਕਾਂ ਦੇ ਹਨ ਅਤੇ ਇਨ੍ਹਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

ਸਮਾਗਮ ਦੌਰਾਨ ਹਲਕਾ ਕੇਂਦਰੀ ਦੇ ਵਿਧਾਇਕ ਡਾ.ਅਜੈ ਗੁਪਤਾ, ਓ.ਐਸ.ਡੀ ਸ੍ਰੀ ਮਨਪ੍ਰੀਤ ਸਿੰਘ, ਐਸ.ਡੀ.ਓ ਸ੍ਰੀ ਸੰਦੀਪ ਸਿੰਘ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜ਼ਰ ਸਨ।



Scroll to Top