Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਕੀਤਾ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਕੀਤਾ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਕੀਤਾ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ. ਐਸ. ਪੀ. ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top