ਗ੍ਰਾਮ ਪੰਚਾਇਤ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ 11 ਅਕਤੂਬਰ ਨੂੰ ਹੋਵੇਗੀ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਗ੍ਰਾਮ ਪੰਚਾਇਤ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ 11 ਅਕਤੂਬਰ ਨੂੰ ਹੋਵੇਗੀ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਚੋਣ ਅਮਲੇ ਨੂੰ ਰਿਹਰਸਲ ਵਿੱਚ ਲਾਜ਼ਮੀ ਤੌਰ ‘ਤੇ ਭਾਗ ਲੈਣ ਦੀ ਹਦਾਇਤ
ਸੰਗਰੂਰ, 9 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫਸਰ-ਕਮ- ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਦੇ ਸਮੁੱਚੇ ਅਮਲ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ 5 ਅਕਤੂਬਰ ਨੂੰ ਸਫਲਤਾ ਪੂਰਵਕ ਕਰਵਾਈ ਜਾ ਚੁੱਕੀ ਹੈ ਜਦਕਿ ਇਸ ਚੋਣ ਅਮਲੇ ਦੀ ਦੂਜੀ ਰਿਹਰਸਲ 11 ਅਕਤੂਬਰ ਨੂੰ ਹੋਵੇਗੀ । ਉਹਨਾਂ ਦੱਸਿਆ ਕਿ ਪਹਿਲਾਂ ਦੂਜੀ ਰਿਹਰਸਲ ਲਈ 10 ਅਕਤੂਬਰ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਪਰ ਹੁਣ ਕੁਝ ਜਰੂਰੀ ਕਾਰਨਾ ਕਰਕੇ ਤਾਰੀਖ ਨੂੰ ਬਦਲ ਕੇ 11 ਅਕਤੂਬਰ ਕੀਤਾ ਗਿਆ ਹੈ । ਵਧੀਕ ਜ਼ਿਲਾ ਚੋਣਕਾਰ ਅਫਸਰ ਨੇ ਦੱਸਿਆ ਮੂਨਕ ਬਲਾਕ ਦੇ ਚੋਣ ਅਮਲੇ ਦੀ ਰਿਹਰਸਲ ਸੰਧੂ ਪੈਲੇਸ, ਪਾਤੜਾਂ ਰੋਡ, ਮੂਨਕ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਚੋਣ ਅਮਲੇ ਦੀ ਰਿਹਰਸਲ ਅਗਰਵਾਲ ਭਵਨ, ਸੁਨਾਮ ਰੋਡ ਭਵਾਨੀਗੜ੍ਹ ਵਿਖੇ, ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਚੋਣ ਅਮਲੇ ਦੇ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ, ਬਲਾਕ ਦਿੜਬਾ ਦੇ ਚੋਣ ਅਮਲੇ ਦੀ ਰਿਹਰਸਲ ਗੀਤਾ ਭਵਨ ਲਿੰਕ ਰੋਡ ਦਿੜਬਾ, ਬਲਾਕ ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ, ਬਲਾਕ ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਰੂਸਾ ਬਲਾਕ ਵਿਖੇ ਅਤੇ ਬਲਾਕ ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੇਰੇ 9 ਵਜੇ ਤੋਂ ਆਰੰਭ ਹੋਵੇਗੀ। ਉਹਨਾਂ ਨੇ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਰਿਹਰਸਲ ਵਿੱਚ ਸ਼ਾਮਿਲ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਰਿਹਰਸਲ ਦੌਰਾਨ ਗੈਰ ਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
