Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:34 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ
-ਲੜਕਿਆਂ ਦੇ ਅੰਡਰ-17 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਹੋਏ
-ਸਕੂਲਾਂ ਵਿੱਚੋਂ ਨੌਜਵਾਨ ਬਾਸਕਟਬਾਲ ਵਿਦਿਆਰਥੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ: ਜ਼ਿਲ੍ਹਾ ਸਿੱਖਿਆ ਅਫ਼ਸਰ
ਪਟਿਆਲਾ 9 ਅਕਤੂਬਰ : ਦਫਤਰ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਸਪੋਰਟਸ ਬ੍ਰਾਂਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਤਹਿਤ ਬਾਸਕਟਬਾਲ ਦੇ ਅੰਡਰ 17 (ਲੜਕਿਆਂ) ਅਤੇ ਅੰਡਰ-19 (ਲੜਕਿਆਂ) ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਬਾਸਕਟਬਾਲ ਦੇ ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹਿਆਂ ਅਤੇ ਸਪੋਰਟਸ ਵਿੰਗਾਂ ਦੀਆਂ ਟੀਮਾਂ ਅਤੇ ਖਿਡਾਰੀ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਈ ਬ੍ਰਾਂਚ ਪਟਿਆਲਾ ਵਿਖੇ ਭਾਗ ਲੈ ਰਹੇ ਹਨ।
ਜ਼ਿਲ੍ਹਾ ਸਕੱਤਰ ਕਮ ਆਬਜ਼ਰਵਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਚਰਨਜੀਤ ਸਿੰਘ ਭੁੱਲਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਤੋਂ 11 ਅਕਤੂਬਰ ਤੱਕ ਚੱਲ ਰਹੇ ਬਾਸਕਟਬਾਲ ਦੇ ਮੁਕਾਬਲੇ ਮਿਆਰੀ ਪ੍ਰਬੰਧਾਂ ਨਾਲ ਕਰਵਾਏ ਜਾ ਰਹੇ ਹਨ। ਤੀਜੇ ਦਿਨ ਵੱਖ-ਵੱਖ ਟੀਮਾਂ ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਵੀ ਖੇਡੇ ਗਏ। ਇਸ ਲਈ ਮੈਡੀਕਲ ਟੀਮਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਦੱਸਿਆ ਕਿ ਬਾਹਰੋਂ ਆਈਆਂ ਟੀਮਾਂ ਦੇ ਖਿਡਾਰੀਆਂ, ਸਪੋਰਟ ਸਟਾਫ਼ ਅਤੇ ਆਫੀਸ਼ੀਅਲ ਦਾ ਸਵਾਗਤ ਵੀ ਕੀਤਾ। ਉਹਨਾਂ ਦੱਸਿਆ ਕਿ ਮੈਚ ਖਿਡਾਉਣ ਲਈ ਜ਼ਿਲ੍ਹਾ ਪਟਿਆਲਾ ਦੀ ਟੂਰਨਾਮੈਂਟ ਕਮੇਟੀ ਵੱਲੋਂ ਮਿਆਰੀ ਬਾਸਕਟਬਾਲ ਮੈਦਾਨ ਵੀ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਹਰਮਨਦੀਪ ਕੌਰ ਸੈਂਕਸ਼ਨ ਅਫ਼ਸਰ, ਪ੍ਰਿੰਸੀਪਲ ਵਿਜੈ ਕਪੂਰ, ਪ੍ਰਿੰਸੀਪਲ ਜਸਪਾਲ ਸਿੰਘ, ਅਮਰਜੋਤ ਸਿੰਘ ਬਾਸਕਟਬਾਲ ਕੋਚ, ਬਲਕਾਰ ਸਿੰਘ ਪੀਟੀਆਈ, ਗੁਰਪ੍ਰੀਤ ਸਿੰਘ, ਰਾਜੀਵ ਕੁਮਾਰ ਫ਼ਾਜ਼ਿਲਕਾ, ਸੁਦੇਸ਼ ਕੁਮਾਰ ਪਟਿਆਲਾ, ਅਮਨਿੰਦਰ ਸਿੰਘ ਬਾਬਾ, ਪਰਮਿੰਦਰ ਸਿੰਘ ਲੈਕਚਰਾਰ, ਰਾਜਿੰਦਰ ਸਿੰਘ ਸੈਣੀ, ਰਾਕੇਸ਼ ਕੁਮਾਰ ਪੀਟੀਆਈ, ਦਵਿੰਦਰ ਸਿੰਘ ਡੀਪੀਈ ਪਾਤੜਾਂ, ਰਾਜਪਾਲ ਸਿੰਘ ਲੈਕਚਰਾਰ, ਮੱਖਣ ਸਿੰਘ ਲੈਕਚਰਾਰ, ਗੁਰਨਾਮ ਸਿੰਘ ਲੈਕਚਰਾਰ, ਗੁਰਪ੍ਰੀਤ ਸਿੰਘ ਲੈਕਚਰਾਰ, ਰਾਜੇਸ਼ ਕੁਮਾਰ ਡੀਪੀਈ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਜੱਸਲ ਅਤੇ ਹੋਰ ਮੌਜੂਦ ਸਨ।

Advertisement
Advertisement
Advertisement
Advertisement
Scroll to Top