ਡੀ. ਏ. ਵੀ. ਰਾਜ ਪੱਧਰੀ ਖੇਡ ਟੂਰਨਾਮੈਂਟ ਵਿੱਚ ਰਾਈਫਲ ਸ਼ੂਟਿੰਗ ਵਿੱਚ ਪੁਲੀਸ ਡੀ.ਏ. ਵੀ. ਪਬਲਿਕ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 08 October, 2024, 03:05 PM

ਡੀ.ਏ.ਵੀ. ਰਾਜ ਪੱਧਰੀ ਖੇਡ ਟੂਰਨਾਮੈਂਟ ਵਿੱਚ ਰਾਈਫਲ ਸ਼ੂਟਿੰਗ ਵਿੱਚ ਪੁਲੀਸ ਡੀ.ਏ. ਵੀ. ਪਬਲਿਕ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ : ਡੀ.ਏ.ਵੀ ਖੇਡ ਟੂਰਨਾਮੈਂਟ ਵਿੱਚ ਪੁਲਿਸ ਡੀ.ਏ. ਵੀ.ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਏਅਰ ਰਾਈਫਲ ਸ਼ੂਟਿੰਗ ਵਿੱਚ ਰਾਜ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਵਿੱਚ ਕ੍ਰਿਸ਼ ਜੋਸ਼ੀ ਨੇ ਅੰਡਰ 17, ਮੁੰਡਿਆਂ ਦੀ ਰਾਈਫਲ ਸ਼ੂਟਿੰਗ ਵਿੱਚ ਸੋਨ ਤਗਮਾ ਅਤੇ ਮਨਪ੍ਰੀਤ ਕੌਰ ਨੇ ਅੰਡਰ 19 ਕੁੜੀਆਂ ਦੀ ਰਾਈਫਲ ਸ਼ੂਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਕਾਰਜਕਾਰੀ ਪਿ੍ੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਜੀ ਨੇ ਦੋਵਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕੋਚ ਪਰਵੇਜ਼ ਜੋਸ਼ੀ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਦਿਨ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਦੀ ਸਖ਼ਤ ਮਿਹਨਤ ਅਤੇ ਅਣਥੱਕ ਮਿਹਨਤ ਦਾ ਨਤੀਜਾ ਹੈ।