Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਪੱਤਰਕਾਰਾਂ ਖਿ਼ਲਾਫ਼ ਮਹਿਜ਼ ਸਰਕਾਰ ਦੀ ਆਲੋਚਨਾ ਜਾਪਦੀਆਂ ਲਿਖਤਾਂ ਕਾਰਨ ਫ਼ੌਜਦਾਰੀ ਕੇਸ ਨਾ ਦਰਜ ਕੀਤੇ ਜਾਣ : ਸੁਪਰੀਮ ਕੋਰਟ

ਪੱਤਰਕਾਰਾਂ ਖਿ਼ਲਾਫ਼ ਮਹਿਜ਼ ਸਰਕਾਰ ਦੀ ਆਲੋਚਨਾ ਜਾਪਦੀਆਂ ਲਿਖਤਾਂ ਕਾਰਨ ਫ਼ੌਜਦਾਰੀ ਕੇਸ ਨਾ ਦਰਜ ਕੀਤੇ ਜਾਣ : ਸੁਪਰੀਮ ਕੋਰਟ

ਪੱਤਰਕਾਰਾਂ ਖਿ਼ਲਾਫ਼ ਮਹਿਜ਼ ਸਰਕਾਰ ਦੀ ਆਲੋਚਨਾ ਜਾਪਦੀਆਂ ਲਿਖਤਾਂ ਕਾਰਨ ਫ਼ੌਜਦਾਰੀ ਕੇਸ ਨਾ ਦਰਜ ਕੀਤੇ ਜਾਣ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਅਹਿਮ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰਾਂ ਵੱਲੋਂ ਮਹਿਜ਼ ਇਸ ਆਧਾਰ ਉਤੇ ਪੱਤਰਕਾਰਾਂ ਖਿ਼ਲਾਫ਼ ਫ਼ੌਜਦਾਰੀ ਕੇਸ ਨਾ ਦਰਜ ਕੀਤੇ ਜਾਣ ਕਿ ਉਨ੍ਹਾਂ ਦੀਆਂ ਲਿਖਤਾਂ ਨੂੰ ਸਰਕਾਰ ਦੀ ਆਲੋਚਨਾ ਵਜੋਂ ਦੇਖਿਆ ਜਾਂਦਾ ਹੈ।ਸੁਪਰੀਮ ਕੋਰਟ ਦੇ ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐੱਸਵੀਐੱਨ ਭੱਟੀ ਨੇ ਕਿਹਾ ਕਿ ਜਮਹੂਰੀ ਮੁਲਕਾਂ ਵਿਚ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਦੇਸ਼ ਵਿਚ ਪੱਤਰਕਾਰਾਂ ਦੇ ਹੱਕਾਂ ਨੂੰ ਸੰਵਿਧਾਨ ਦੀ ਧਾਰਾ 19(1)(ਏ) ਤਹਿਤ ਸੁਰੱਖਿਅਤ ਕੀਤਾ ਗਿਆ ਹੈ। ਬੈਂਚ ਨੇ ਇਹ ਹੁਕਮ ਪੱਤਰਕਾਰ ਅਭਿਸ਼ੇਕ ਉਪਾਧਿਆਏ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਣਾਏ ਹਨ। ਉਪਾਧਿਆਏ ਨੇ ਉੱਤਰ ਪ੍ਰਦੇਸ਼ ਵਿਚ ਆਪਣੇ ਖ਼ਿਲਾਫ਼ ਸੂਬੇ ਦੇ ‘ਆਮ ਪ੍ਰਸ਼ਾਸਨ ਵਿਚ ਜਾਤ ਗਤੀਸ਼ੀਲਤਾ’ ਵਿਸ਼ੇ ਉਤੇ ਇਕ ਰਿਪੋਰਟ ਨਸ਼ਰ ਕਰਨ ਬਦਲੇ ਦਾਇਰ ਕੀਤੀ ਗਈ ਐੱਫ਼ਆਈਆਰ ਨੂੰ ਰੱਦ ਕਰਨ ਦੀ ਮੰਗ ਸਿਖਰਲੀ ਅਦਾਲਤ ਤੋਂ ਕੀਤੀ ਹੈ।ਬੈਂਚ ਨੇ ਆਪਣੇ ਹੁਕਮਾਂ ਵਿਚ ਕਿਹਾ, ‘‘ਮਹਿਜ਼ ਇਸ ਕਾਰਨ ਕਿ ਕਿਸੇ ਪੱਤਰਕਾਰ ਦੀਆਂ ਲਿਖਤਾਂ ਨੂੰ ਸਰਕਾਰ ਦੀ ਆਲੋਚਨਾ ਵਜੋਂ ਲਿਆ ਜਾਂਦਾ ਹੈ, ਲੇਖਕ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਨਹੀਂ ਕੀਤਾ ਜਾਣਾ ਚਾਹੀਦਾ।’’ ਇਸ ਦੇ ਨਾਲ ਹੀ ਬੈਂਚ ਨੇ ਪਟੀਸ਼ਨ ਉਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।ਅਦਾਲਤ ਨੇ ਇਹ ਹੁਕਮ ਵੀ ਦਿੱਤਾ ਕਿ ਇਸ ਦੌਰਾਨ ਪਟੀਸ਼ਨਰ ਖ਼ਿਲਾਫ਼ ਸਬੰਧਤ ਲੇਖ ਨੂੰ ਲੈ ਕੇ ਕੋਈ ਸਜ਼ਾਮਈ ਕਾਰਵਾਈ ਨਾ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 4 ਹਫ਼ਤੇ ਬਾਅਦ ਹੋਵੇਗੀ ।

Advertisement
Advertisement
Advertisement
Advertisement
Scroll to Top