Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਭਾਰਤ ਵਿੱਚ ਪੰਜ ਸਾਲਾਂ ਦੌਰਾਨ ਪ੍ਰਤੀ ਵਿਅਕਤੀ ਆਮਦਨ 2000 ਡਾਲਰ ਵਧ ਜਾਵੇਗੀ: ਸੀਤਾਰਮਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 05 October, 2024, 08:17 AM

ਭਾਰਤ ਵਿੱਚ ਪੰਜ ਸਾਲਾਂ ਦੌਰਾਨ ਪ੍ਰਤੀ ਵਿਅਕਤੀ ਆਮਦਨ 2000 ਡਾਲਰ ਵਧ ਜਾਵੇਗੀ: ਸੀਤਾਰਮਨ
ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਿਹਾ ਕਿ ਆਰਥਿਕ ਵਿਕਾਸ ਵਿਚ ਤੇਜ਼ੀ ਦੇ ਮੱਦੇਨਜ਼ਰ ਦੇਸ਼ ’ਚ ਅਗਲੇ ਪੰਜ ਸਾਲਾਂ ਵਿਚ ਪ੍ਰਤੀ ਵਿਅਕਤੀ ਆਮਦਨ ਦੇ ਘੱਟੋ-ਘੱਟ 2000 ਡਾਲਰ ਵਧਣ ਦੇ ਆਸਾਰ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ 2730 ਡਾਲਰ ਤੱਕ ਪੁੱਜਣ ਵਿਚ 75 ਸਾਲ ਲੱਗ ਗਏ, ਪਰ ਮਜ਼ਬੂਤ ਨਿਵੇਸ਼, ਮਜ਼ਬੂਤ ਬੁਨਿਆਦ ਤੇ ਨੀਤੀਗਤ ਸੁਧਾਰਾਂ ਦਾ ਅਮਲ ਜਾਰੀ ਰਹਿਣ ਦਰਮਿਆਨ ਅਗਲਾ ਵਾਧਾ ਬਹੁਤ ਜਲਦੀ ਹੋਣ ਦੀ ਉਮੀਦ ਹੈ। ਸੀਤਾਰਮਨ ਵਿੱਤ ਮੰਤਰਾਲੇ ਤੇ ਇੰਸਟੀਚਿਊਟ ਆਫ਼ ਇਕਨੌਮਿਕ ਗਰੋਥ ਵੱਲੋਂ ਕਰਵਾਈ ਕੌਟਿਲਿਆ ਇਕਨੌਮਿਕ ਕਾਨਕਲੇਵ ਨੂੰ ਸੰਬੋਧਨ ਕਰ ਰਹੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਇਸ ਦੇ ਭੂਗੋਲਿਕ ਲਾਭ-ਅੰਸ਼ ਦਾ ਵੀ ਵੱਡਾ ਫਾਇਦਾ ਹੈ ਕਿਉਂਕਿ ਇਸ ਦੀ ਕੁੱਲ ਆਬਾਦੀ ਦਾ 43 ਫੀਸਦ 24 ਸਾਲ ਤੋਂ ਘੱਟ ਉਮਰ ਵਰਗ ਦੇ ਲੋਕ ਹਨ, ਜੋ ਸੰਗਠਿਤ ਖਪਤ ਵਿਕਾਸ ਲਈ ਅਹਿਮ ਕਾਰਕ ਹੈ। ਭਾਰਤ ਹੋਰਨਾਂ ਵਿਕਸਿਤ ਅਰਥਚਾਰਿਆਂ ਵਾਲੇ ਮੁਲਕਾਂ ਮੁਕਾਬਲੇ ਬਿਹਤਰ ਸਥਿਤੀ ’ਚ ਹੈ।



Scroll to Top