Breaking News ਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਦੁਆਰਾ: News ਪ੍ਰਕਾਸ਼ਿਤ :Saturday, 20 May, 2023, 05:30 PM

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ

ਚੰਡੀਗੜ੍ਹ, 20 ਮਈ:

ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ।

ਇਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ।

ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ।

ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ ਵਿੱਚ ਲਗਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ।

ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀ.ਏ.ਪੀ.ਐਫ.) ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਵਿੱਚ ਸੀ-ਪਾਈਟ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਸੀ-ਪਾਈਟ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਠੋਸ ਯਤਨ ਕਰਨ ‘ਤੇ ਵੀ ਜ਼ੋਰ ਦਿੱਤਾ।

ਇਸ ਮੀਟਿੰਗ ਵਿੱਚ ਸਕੱਤਰ ਰੋਜ਼ਗਾਰ ਉਤਪਤੀ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਡੀ.ਪੀ.ਐਸ.ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀਮਤੀ ਸੰਜੀਦਾ ਬੇਰੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।



Scroll to Top