Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:33 pm

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ਭਾਰਤ ਨਗਰ ਚੌਂਕ ਵਿਚ ਸ਼ਰਾਰਤੀ ਅਨਸਰਾਂ ਲਗਾਈ ਦਰੱਖਤ ਨਾਲ ਬੰਨ੍ਹ ਕੌਮੀ ਝੰਡੇ ਨੂੰ ਅੱਗ

ਬਠਿੰਡਾ ਭਾਰਤ ਨਗਰ ਚੌਂਕ ਵਿਚ ਸ਼ਰਾਰਤੀ ਅਨਸਰਾਂ ਲਗਾਈ ਦਰੱਖਤ ਨਾਲ ਬੰਨ੍ਹ ਕੌਮੀ ਝੰਡੇ ਨੂੰ ਅੱਗ

ਬਠਿੰਡਾ ਭਾਰਤ ਨਗਰ ਚੌਂਕ ਵਿਚ ਸ਼ਰਾਰਤੀ ਅਨਸਰਾਂ ਲਗਾਈ ਦਰੱਖਤ ਨਾਲ ਬੰਨ੍ਹ ਕੌਮੀ ਝੰਡੇ ਨੂੰ ਅੱਗ
ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਭਾਰਤ ਨਗਰ ਚੌਕ ਵਿੱਚ ਬੀਤੀ ਰਾਤ 10 ਵਜੇ ਦੇ ਕਰੀਬ ਸ਼ਰਾਰਤੀ ਅਨਸਰਾਂ ਵੱਲੋਂ ਕੌਮੀ ਝੰਡੇ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਈ ਹੈ। ਉਕਤ ਸ਼ਰਮਨਾਕ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਇੱਕ ਰਾਹਗੀਰ ਵਲੋਂ ਪੁਲਸ ਨੂੰ ਸੁਚਿਤ ਕੀਤਾ ਗਿਆ ਕਿ ਬਠਿੰਡਾ ਦੇ ਭਾਰਤ ਨਗਰ ਚੌਂਕ ’ਚ ਇੱਕ ਦਰੱਖਤ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਡੀਐਸਪੀ ਸਿਟੀ 2 ਸਰਬਜੀਤ ਸਿੰਘ ਬਰਾੜ ਅਤੇ ਥਾਣਾ ਕੈਂਟ ਦੀ ਪੁਲਿਸ ਪਹੁੰਚੀ ਅਤੇ ਅੱਗ ਨਾਲ ਸੜੇ ਕੌਮੀ ਝੰਡੇ ਨੂੰ ਸਨਮਾਨ ਨਾਲ ਦਰੱਖਤ ਤੋਂ ਥੱਲੇ ਉਤਾਰਿਆ ਗਿਆ। ਡੀਐਸਪੀ ਸਿਟੀ 2 ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਰਾਹਗੀਰ ਕੋਲੋਂ ਸੂਚਨਾ ਮਿਲੀ ਸੀ। ਕਿ ਭਾਰਤ ਨਗਰ ਚੌਂਕ ’ਤੇ ਕੌਮੀ ਝੰਡੇ ਨੂੰ ਅਣਪਛਾਤੇ ਲੋਕਾਂ ਵੱਲੋਂ ਅੱਗ ਲਗਾਈ ਗਈ ਹੈ। ਮੌਕੇ ’ਤੇ ਪਹੁੰਚ ਕੇ ਪੁਲਿਸ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗ ਲਾਉਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top