ਡੇਰਾਬੱਸੀ `ਚ ਚਿੱਟੇ ਦਿਨ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Friday, 04 October, 2024, 11:53 AM

ਡੇਰਾਬੱਸੀ `ਚ ਚਿੱਟੇ ਦਿਨ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
ਮੋਹਾਲੀ : ਪੰਜਾਬ ਦੇ ਸ਼ਹਿਰ ਡੇਰਾਬੱਸੀ ਵਿਚ ਅੱਜ ਚਿੱਟੇ ਦਿਨ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵਲੋਂ ਇਕ ਵਿਅਕਤੀ ਹਰਬੰਸ ਸਿੰਘ ਵਾਸੀ ਰਾਮਪੁਰ ਬਹਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਆਪਣੀ ਰਿਸ਼ਤੇਦਾਰ ਔਰਤ ਦੇ ਨਾਲ ਜਾ ਰਿਹਾ ਸੀ ਤਾਂ ਇਸੇ ਦੌਰਾਨ ਹੀ ਹਥਿਆਰਬੰਦ ਲੋਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਵਿਅਕਤੀ ਤੇ ਹਮਲਾ ਕਰਕੇ ਉਸਨੂੰ ਜਾਨੋਂ ਮਾਰ ਦਿੱਤਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਈ ਜਿਨ੍ਹਾਂ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।