ਸਾਬਕਾ ਕਾਂਗਰਸੀ ਵਿਧਾਇਕ ਜੀਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ
ਦੁਆਰਾ: Punjab Bani ਪ੍ਰਕਾਸ਼ਿਤ :Friday, 04 October, 2024, 12:39 PM

ਸਾਬਕਾ ਕਾਂਗਰਸੀ ਵਿਧਾਇਕ ਜੀਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ
ਫਿਰੋਜ਼ਪੁਰ : ਸਾਬਕਾ ਕਾਂਗਰਸੀ ਵਿਧਇਕ ਕੁਲਬੀਰ ਜ਼ੀਰਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ `ਚ ਪਟੀਸ਼ਨ ਦਰਜ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ। ਪਟੀਸ਼ਨ ਮੁਤਾਬਕ 1 ਅਕਤੂਬਰ ਨੂੰ ਉਸ `ਤੇ ਹੋਏ ਹਮਲੇ ਦੇ ਮਾਮਲੇ `ਚ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਚੋਣ ਕਮਿਸ਼ਨ ਅਤੇ ਪੁਲਸ ਨੇ ਅਜੇ ਤੱਕ ਉਸਦੀ ਸਿ਼ਕਾਇਤ `ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਜ਼ੀਰਾ ਨੇ ਕਿਹਾ ਕਿ ਉਸਨੂੰ ਡਰ ਹੈ ਕਿ ਪਹਿਲਾਂ ਵਾਂਗ ਪੁਲਸ ਉਸਨੂੰ ਕਿਸੇ ਹੋਰ ਮਾਮਲੇ ਵਿੱਚ ਫਸਾ ਸਕਦੀ ਹੈ, ਇਸ ਲਈ ਹਾਈ ਕੋਰਟ ਨੂੰ ਉਸਨੂੰ ਸੁਰੱਖਿਆ ਦੇਣੀ ਚਾਹੀਦੀ ਹੈ। ਹਾਈਕੋਰਟ ਨੇ ਪਟੀਸ਼ਨ `ਤੇ ਪੰਜਾਬ ਸਰਕਾਰ ਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ।
