Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:52 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ
ਸੰਗਰੂਰ, 4 ਅਕਤੂਬਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਅਣਥੱਕ ਯਤਨਾਂ ਸਦਕਾ ਅੱਜ ਸਥਾਨਕ ਅਨਾਜ ਮੰਡੀ ਵਿੱਚ ਬਾਸਮਤੀ ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਆੜ੍ਹਤੀਆਂ ਅਤੇ ਮਜ਼ਦੂਰਾਂ ਵਿੱਚ ਬਾਸਮਤੀ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀਆਂ ਮੁਸ਼ਕਲਾਂ ਤੇ ਮਸਲੇ ਪੂਰੇ ਪਾਰਦਰਸ਼ੀ ਢੰਗ ਨਾਲ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੇ ਸੂਬਾ ਪੱਧਰ ਦੇ ਮਸਲੇ ਵੀ ਮੁੱਖ ਮੰਤਰੀ ਵੱਲੋਂ ਜਲਦ ਹੱਲ ਕਰਵਾਏ ਜਾਣਗੇ ਅਤੇ ਕੇਂਦਰ ਦੇ ਪੱਧਰ ਦੇ ਮਸਲੇ ਹੱਲ ਕਰਵਾਉਣ ਲਈ ਵੀ ਲੋੜੀਂਦੇ ਯਤਨ ਜਾਰੀ ਹਨ । ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੀਰਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਉਹ ਸੁਕਾ ਕੇ ਹੀ ਇਸਦੀ ਵਾਢੀ ਕਰਨ ਅਤੇ ਖੇਤਾਂ ਵਿੱਚ ਬਚਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹਰ ਹੀਲੇ ਪ੍ਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਰਾਲੀ ਦੇ ਯੋਗ ਨਿਬੇੜੇ ਲਈ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜਿਸਦਾ ਫਾਇਦਾ ਚੁੱਕ ਕੇ ਕਿਸਾਨ ਕੁਦਰਤੀ ਢੰਗ ਨਾਲ ਹੀ ਅਗਲੀ ਫਸਲ ਲਈ ਖੇਤ ਤਿਆਰ ਕਰ ਸਕਦੇ ਹਨ । ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਸ਼ਿਸ਼ਨ ਕੁਮਾਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸੁੱਖਾ ਮਾਨ, ਪਰਦੀਪ ਸਿੰਗਲਾ ਅਤੇ ਪ੍ਰਾਈਵੇਟ ਵਪਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਪੱਲੇਦਾਰ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top