Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:30 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਦੇ ਮੋਹਾਲੀ ਜਿ਼ਲ੍ਹੇ ਦੀ ਪੁਲਸ ਨੇ ਅੱਜ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਫੜੇ ਗਏ ਤਸਕਰਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ 1.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਅਤੇ ਅੰਤਰਰਾਸ਼ਟਰੀ ਡਰੱਗ ਕਾਰਟੇਲ ਨਾਲ ਜੁੜੇ ਦਿੱਲੀ ਸਥਿਤ ਅਫਗਾਨ ਹੈਂਡਲਰ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਸੁਖਦੀਪ ਸਿੰਘ ਪਹਿਲਾਂ 2020 ਵਿੱਚ ਅਗਵਾ ਦੇ ਇੱਕ ਕੇਸ ਵਿੱਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ `ਤੇ ਰਿਹਾ ਸੀ। ਸਮੱਗਲਰਾਂ ਦੀ ਮੋਡਸ ਓਪਰੇਂਡੀ ਬਾਰੇ ਉਨ੍ਹਾਂ ਕਿਹਾ ਕਿ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਵਾਹਨਾਂ ਵਿੱਚ ਤਸਕਰੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement
Advertisement
Advertisement
Advertisement
Scroll to Top