Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 7,33,929 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 7,33,929 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 7,33,929 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
5349 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ
ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ
ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਅਗਵਾਈ ਵਿੱਚ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦੀ ਚੈਕਿੰਗ ਜਿਲੇ ਭਰ ਵਿੱਚ ਉਸਾਰੀ ਅਧੀਨ ਇਮਾਰਤਾਂ ਅਤੇ ਕਬਾੜੀਆਂ ਦੀਆਂ ਦੁਕਾਨਾਂ ਆਦਿ ਵਿੱਚ ਜਾ ਕੇ ਕੀਤੀ ਗਈ ।ਇਸ ਮੌਕੇ ਮਜਦੂਰਾਂ ਅਤੇ ਮਿਸਤਰੀਆਂ ਨੂੰੰ ਡੇਂਗੂ, ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਇਸ ਮੌਕੇ ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਦਿੱਤੇ ਗਏ । ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 29540 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 368 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 7,33,929 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 5349 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ । ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ।ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ, ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ । ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ । ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ 50 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ । ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ, ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ ।
ਫੋਟੋ ਕੈਪਸ਼ਨ: ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕਰਦੇ ਹੋਏ ਸਿਹਤ ਕਰਮਚਾਰੀ ।

Advertisement
Advertisement
Advertisement
Advertisement
Scroll to Top