Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:13 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਦੁਆਰਾ ਚਲਾਇਆ ਜਾ ਰਿਹਾ ਹੈ : ਪ੍ਰਧਾਨ ਮੰਤਰੀ

ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਦੁਆਰਾ ਚਲਾਇਆ ਜਾ ਰਿਹਾ ਹੈ : ਪ੍ਰਧਾਨ ਮੰਤਰੀ

ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਦੁਆਰਾ ਚਲਾਇਆ ਜਾ ਰਿਹਾ ਹੈ : ਪ੍ਰਧਾਨ ਮੰਤਰੀ
ਮਹਾਰਾਸ਼ਟਰ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਂਗਰਸ ਨੂੰ “ਸ਼ਹਿਰੀ ਨਕਸਲੀਆਂ ਦੇ ਗਿਰੋਹ” ਦੁਆਰਾ ਚਲਾਇਆ ਜਾ ਰਿਹਾ ਹੈ, ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਇਸ ਪਾਰਟੀ ਦੇ ‘ਖਤਰਨਾਕ ਏਜੰਡੇ’ ਨੂੰ ਨਾਕਾਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ । ਮਹਾਰਾਸ਼ਟਰ ਦੇ ਵਾਸ਼ਿਮ ਜਿ਼ਲ੍ਹੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਤੋਂ ਬਾਅਦ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਉਹ (ਕਾਂਗਰਸ) ਮਹਿਸੂਸ ਕਰਦੇ ਹਨ ਕਿ ਜੇਕਰ ਅਸੀਂ ਸਾਰੇ ਇੱਕਜੁੱਟ ਹੋ ਗਏ ਤਾਂ ਦੇਸ਼ ਨੂੰ ਵੰਡਣ ਦਾ ਉਨ੍ਹਾਂ ਦਾ ਏਜੰਡਾ ਅਸਫਲ ਹੋ ਜਾਵੇਗਾ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰ ਕੋਈ ਦੇਖ ਸਕਦਾ ਹੈ ਕਿ ਕਾਂਗਰਸ ਕਿੰਨੀ ਨੇੜੇ ਹੈ ਉਨ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਾਂ ਜਿਨ੍ਹਾਂ ਦੇ ਭਾਰਤ ਲਈ ਚੰਗੇ ਇਰਾਦੇ ਨਹੀਂ ਹਨ । ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਦਿੱਲੀ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ । ਇੱਕ ਕਾਂਗਰਸੀ ਆਗੂ ਦਾ ਇਸ ਦਾ ਆਗੂ ਹੋਣ ਦਾ ਸ਼ੱਕ ਹੈ। ਕਾਂਗਰਸ ਨੌਜਵਾਨਾਂ ਨੂੰ ਨਸਿ਼ਆਂ ਵੱਲ ਧੱਕਣਾ ਚਾਹੁੰਦੀ ਹੈ ਅਤੇ ਇਸ ਤੋਂ ਕਮਾਏ ਪੈਸੇ ਨਾਲ ਚੋਣਾਂ ਲੜਨਾ ਚਾਹੁੰਦੀ ਹੈ । ਮੋਦੀ ਨੇ ਕਿਹਾ ਕਿ ਕਾਂਗਰਸ ਦੀ ਸੋਚ ਸ਼ੁਰੂ ਤੋਂ ਹੀ ਵਿਦੇਸ਼ੀ ਰਹੀ ਹੈ । ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਸ਼ਾਸਨ ਵਾਂਗ, ਕਾਂਗਰਸ ਪਰਿਵਾਰ ਵੀ ਦਲਿਤਾਂ, ਪਛੜੇ ਵਰਗਾਂ ਅਤੇ ਆਦਿਵਾਸੀਆਂ ਨੂੰ ਆਪਣੇ ਬਰਾਬਰ ਨਹੀਂ ਸਮਝਦਾ ਹੈ, ਇਸ ਲਈ ਉਨ੍ਹਾਂ (ਕਾਂਗਰਸ) ਨੇ ਹਮੇਸ਼ਾ ਹੀ ਬੰਜਾਰਾ ਭਾਈਚਾਰੇ ਪ੍ਰਤੀ ਅਪਮਾਨਜਨਕ ਰਵੱਈਆ ਅਪਣਾਇਆ ।

Advertisement
Advertisement
Advertisement
Advertisement
Scroll to Top