Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਆਈ. ਆਈ. ਐਮ. ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ : ਹਰਜੋਤ ਸਿੰਘ ਬੈਂਸ

ਆਈ. ਆਈ. ਐਮ. ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ : ਹਰਜੋਤ ਸਿੰਘ ਬੈਂਸ

ਆਈ. ਆਈ. ਐਮ. ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ । ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ ਟ੍ਰੇਨਿੰਗ ਹਾਸਲ ਕਰੇਗਾ । ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ । ਸ. ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ।

Advertisement
Advertisement
Advertisement
Advertisement
Scroll to Top