Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:17 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਵਿਚ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ

ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਵਿਚ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ

ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਵਿਚ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ
ਸਰਪੰਚੀ ਦੇ 45 ਅਤੇ ਪੰਚਾਂ ਦੇ 190 ਉਮੀਦਵਾਰਾਂ ਦੇ ਕਾਗਜ ਰੱਦ
ਕਪੂਰਥਲਾ : ਪੰਜਾਬ ਵਿਚ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਚੋਣਾਂ 2024 ਲਈ ਜ਼ਿਲ੍ਹੇ ਦੀਆਂ 546 ਪੰਚਾਇਤਾਂ ਵਾਸਤੇ ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 1776 ਅਤੇ ਪੰਚੀ ਲਈ 5773 ਉਮੀਦਵਾਰ ਯੋਗ ਪਾਏ ਗਏ ਹਨ। ਬੀਤੇ ਕੱਲ੍ਹ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਰਪੰਚੀ ਲਈ 45 ਅਤੇ ਪੰਚੀ ਲਈ 190 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਖ-ਵੱਖ ਕਾਰਨਾਂ ਕਰਕੇ ਰੱਦ ਹੋ ਗਏ।ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਢਿਲਵਾਂ ਬਲਾਕ ਵਿਚ ਸਰਪੰਚੀ ਲਈ 17 ਪੰਚਾਂ ਲਈ 86,ਕਪੂਰਥਲਾ ਬਲਾਕ ਵਿਚ ਸਰਪੰਚੀ ਲਈ 17 ਅਤੇ ਪੰਚਾਂ ਲਈ 75, ਨਡਾਲਾ ਬਲਾਕ ਵਿਚ ਸਰਪੰਚੀ ਲਈ 3 ਪੰਚੀ ਲਈ 10, ਫਗਵਾੜਾ ਬਲਾਕ ਵਿਚ ਸਰਪੰਚੀ ਲਈ 0 ਅਤੇ ਪੰਚਾਂ ਲਈ 6 ਅਤੇ ਸੁਲਤਾਨਪੁਰ ਲੋਧੀ ਬਲਾਕ ਵਿਚ ਸਰਪੰਚੀ ਲਈ 8 ਅਤੇ ਪੰਚਾਂ ਲਈ 13 ਨਾਮਜ਼ਦਗੀਆ ਰੱਦ ਹੋਈਆਂ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਢਿਲਵਾਂ ਬਲਾਕ ਵਿਚ ਹੁਣ ਸਰਪੰਚੀ ਲਈ 308 ਅਤੇ ਪੰਚੀ ਲਈ 986, ਕਪੂਰਥਲਾ ਬਲਾਕ ਵਿਚ ਸਰਪੰਚੀ ਲਈ 443 ਅਤੇ ਪੰਚੀ ਲਈ 1405, ਨਡਾਲਾ ਬਲਾਕ ਵਿਚ ਸਰਪੰਚੀ ਲਈ 281 ਤੇ ਪੰਚੀ ਲਈ 997 , ਫਗਵਾੜਾ ਬਲਾਕ ਵਿਚ ਸਰਪੰਚੀ ਲਈ 321 ਤੇ ਪੰਚੀ ਲਈ 1091 ਅਤੇ ਸੁਲਾਤਨਪੁਰ ਲੋਧੀ ਬਲਾਕ ਵਿਚ ਸਰੰਪਚੀ ਲਈ 423 ਅਤੇ ਪੰਚੀ ਲਈ 1294 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵਲੋਂ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ, ਜਿਸਦਾ ਨਤੀਜਾ ਉਸੇ ਦਿਨ ਐਲਾਨਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top