Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਛਕਾਇਆ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਛਕਾਇਆ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਛਕਾਇਆ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ
ਦਿੱਲੀ : ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ ਚੱਲ ਰਹੀ ਧਰਮ ਪ੍ਰਚਾਰ ਕਮੇਟੀ ਪੰਜਾਬ ਵਲੋਂ ਪਿੰਡ ਪਿੰਡ ਘਰ ਘਰ ਜਾ ਕੇ ਧਰਮ ਜਾਗਰੂਕਤਾ ਲਹਿਰ ਦੇ ਵਿਸ਼ੇਸ਼ ਉਪਰਾਲੇ ਸਦਕਾ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਪ੍ਰੇਣਾ ਤੋਂ ਪ੍ਰਭਾਵਿਤ ਹੋ ਕੇ ਅੱਜ 35 ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ । ਭੋਮਾ ਨੇ ਦੱਸਿਆ ਕਿ ਅਸੀਂ ਸਿੱਖ ਪ੍ਰਚਾਰਕਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡ ਪਿੰਡ ਜਾ ਕੇ ਜਿੱਥੇ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਹੇ ਹਾਂ ਉਸ ਦੇ ਨਾਲ ਨਾਲ ਅਸੀਂ ” ਨਸ਼ਾ ਛੁਡਾਊ ਪੁੱਤ ਬਚਾਊ ” ਲਹਿਰ ਅਧੀਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸਾਡੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ 03 ਅਗਸਤ 2022 ਨੂੰ ਪੰਜਾਬ ਦੇ ਵਿੱਚ ਹੋ ਰਹੇ ਧਰਮ ਪਰਿਵਰਤਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਠੱਲ ਪਾਉਣ ਲਈ ਧਰਮ ਪ੍ਰਚਾਰ ਕਮੇਟੀ ਪੰਜਾਬ ਦਾ ਗਠਨ ਕੀਤਾ ਗਿਆ ਸੀ । ਜਿਸ ਦੇ ਉਪਰਾਲੇ ਸਦਕਾ ਅਸੀਂ 800 ਤੋਂ ਵੱਧ ਪਰਿਵਾਰ ਜੋ ਕ੍ਰਿਸਚਨ ਬਣ ਚੁੱਕੇ ਸਨ ਉਹਨਾਂ ਦੀ ਆਪਣੇ ਧਰਮ ਵਿੱਚ ਵਾਪਸੀ ਕਰਵਾਈ ਹੈ। ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਅਟਾਰੀ ਹਲਕੇ ਅਤੇ ਅੰਮ੍ਰਿਤਸਰ ਦੇ ਹਰ ਸਕੂਲ ਵਿੱਚ ਨਸ਼ਿਆਂ ਵਿਰੁੱਧ ਸੈਮੀਨਾਰ ਕੀਤੇ ਅਤੇ ਬੱਚਿਆਂ ਨੂੰ ਨਸ਼ਿਆ ਕਾਰਨ ਹੋ ਰਹੀਆਂ ਮੌਤਾਂ ਅਤੇ ਆਰਥਿਕ ਨੁਕਸਾਨ ਬਾਰੇ ਜਾਣੂ ਕਰਵਾਇਆ। ਅੱਜ ਫਿਰ ਸਾਡੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋਂ 35 ਪ੍ਰਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਗਰੁੱਪਾਂ ਵਿਚ ਸਿੱਖ ਨੌਜਵਾਨ ਬੱਚੇ ਬੱਚੀਆਂ ਨੂੰ ਅੰਮ੍ਰਿਤ ਪਾਨ ਕਰਵਾਇਆਂ ਗਿਆ ਹੈ । ਜਿਸ ਨੂੰ ਅਸੀਂ ਇੱਕ ਵੱਡੀ ਸਫਲਤਾ ਮੰਨਦੇ ਹਾਂ। ਉਹਨਾ ਕਿਹਾ ਕਿ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਆਪਣੇ ਆਪਣੇ ਧਰਮ ਵਿੱਚ ਪੱਕੇ ਰਹੀਏ ਅਤੇ ਆਪਣੀ ਪਹਿਚਾਣ ਨੂੰ ਨਾ ਗਵਾਈਏ।ਹਰ ਸਿੱਖ ਬੱਚਾ ਅਤੇ ਨੌਜਵਾਨ ਕੇਸਾਧਾਰੀ ਅਤੇ ਸਾਬਤ ਸੂਰਤ ਬੱਚਾ ਤੇ ਨੌਜਵਾਨ ਦਸਤਾਰ ਸਜਾਵੇ ।ਜਿਨਾਂ ਨੇ ਅਜੇ ਤੱਕ ਖੰਡੇ ਬਾਟੇ ਦੀ ਪਾਹੁਲ ਨਹੀਂ ਛੱਕੀ ਉਹ ਵੀ ਜਲਦੀ ਤੋਂ ਜਲਦੀ ਅੰਮ੍ਰਿਤ ਛੱਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Advertisement
Advertisement
Advertisement
Advertisement
Scroll to Top