ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 90 ਸੀਟਾਂ ਤੇ ਹੋਵੇਗੀ 6 ਵਜੇ ਤੱਕ ਵੋਟਿੰਗ
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 90 ਸੀਟਾਂ ਤੇ ਹੋਵੇਗੀ 6 ਵਜੇ ਤੱਕ ਵੋਟਿੰਗ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਵਲੋਂ ਬੂਥਾਂ ਤੇ ਜਾ ਕੇ ਕੀਤੀ ਜਾਣ ਵਾਲੀ ਵੋਟਿੰਗ ਜਿਥੇ 7 ਵਜੇ ਤੋਂ ਹੀ ਸ਼ੁਰੂ ਹੋ ਗਈ ਹੈ ਸਬੰਧੀ ਇਹ ਵੋਟਿੰਗ ਸ਼ਾਮ ਦੇ 6 ਵਜੇ ਤੱਕ ਜਾਰੀ ਰਹੇਗੀ। ਦੱਸਣਯੋਗ ਹੈ ਕਿ ਉਕਤ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਚੋਣ ਵਿੱਚ 2 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ।ਹਰਿਆਣਾ ਵਿਧਾਨ ਸਭਾ ਚੋਣਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਹਰਿਆਣਾ ਸੂਬੇ ਵਿਚ ਚੋਣ ਪ੍ਰਚਾਰ ਜੋ ਕਿ ਬੀਤੀ ਸ਼ਾਮ 4 ਅਕਤੂਬਰ ਸ਼ਾਮ ਨੂੰ ਹੀ ਖਤਮ ਹੋ ਗਿਆ ਸੀ ਤੋਂ ਬਾਅਦ ਅੱਜ ਯਾਨੀ 5 ਅਕਤੂਬਰ ਨੂੰ ਸ਼ੁਰੂ ਹੋਈ ਵੋਟਿੰਗ ਦਾ ਨਤੀਜਾ 8 ਅਕਤੂਬਰ ਨੂੰ ਐਲਾਨਿਆ ਜਾਵੇਗਾ। ਜਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ 20 ਹਜ਼ਾਰ 632 ਪੋਲਿੰਗ ਬੂਥ ਬਣਾਏ ਗਏ ਹਨ । ਹਰਿਆਣਾ ਚੋਣਾਂ ਲਈ ਭਾਜਪਾ ਨੇ 90 ਵਿੱਚੋਂ 89 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਨੇ ਵੀ 89 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਇੱਕ ਸੀਟ ‘ਤੇ ਚੋਣ ਲੜ ਰਹੀ ਹੈ। ਜੇਜੇਪੀ-ਆਜ਼ਾਦ ਸਮਾਜ ਪਾਰਟੀ ਗਠਜੋੜ 78 ਸੀਟਾਂ ‘ਤੇ ਚੋਣ ਲੜ ਰਹੀ ਹੈ। ਇਨ੍ਹਾਂ ‘ਚੋਂ ਜੇਜੇਪੀ ਨੇ 66 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ 12 ਸੀਟਾਂ ‘ਏਐੱਸਪੀ’ ਨੂੰ ਦਿੱਤੀਆਂ ਗਈਆਂ ਹਨ। 51 ਸੀਟਾਂ ‘ਤੇ ਚੋਣ ਲੜ ਰਹੀ ਹੈ। ਜਦਕਿ ਇਸ ਨੇ ਆਪਣੀ ਸਹਿਯੋਗੀ ਬਸਪਾ ਨੂੰ 35 ਸੀਟਾਂ ਦਿੱਤੀਆਂ ਹਨ । ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 88 ਸੀਟਾਂ ‘ਤੇ ਆਪਣੀ ਦਾਅ ਲਗਾਇਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕੁੱਲ 1031 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 101 ਔਰਤਾਂ ਹਨ ।