ਬਰਾਤੀਆਂ ਨੂੰ ਲਿਜਾ ਰਹੀ ਬਸ ਦੇ 200 ਫੁੱਟ ਡੂੰਘੀ ਖੱਡ ਵਿਚ ਡਿੱਗਣ ਕਰਕੇ ਕਈ ਲੋਕਾਂ ਦੀ ਹੋਈ ਮੌਤ ਤੇ ਕਈ ਜ਼ਖ਼ਮੀ

ਬਰਾਤੀਆਂ ਨੂੰ ਲਿਜਾ ਰਹੀ ਬਸ ਦੇ 200 ਫੁੱਟ ਡੂੰਘੀ ਖੱਡ ਵਿਚ ਡਿੱਗਣ ਕਰਕੇ ਕਈ ਲੋਕਾਂ ਦੀ ਹੋਈ ਮੌਤ ਤੇ ਕਈ ਜ਼ਖ਼ਮੀ
ਉੱਤਰਾਖੰਡ : ਭਾਰਤ ਦੇਸ਼ ਦੇ ਸੂਬੇ ਉੱਤਰਾਖੰਡ ਦੇ ਪੌੜੀ ਜਿ਼ਲ੍ਹੇ `ਚ ਬਰਾਤੀਆਂ ਨੂੰ ਲਿਜਾ ਰਹੀ ਬੱਸ 200 ਫੁੱਟ ਡੂੰਘੀ ਖੱਡ `ਚ ਡਿੱਗਣ ਦੇ ਚਲਦਿਆਂ25 ਤੋਂ 30 ਲੋਕਾਂ ਦੀ ਮੌਕੇ `ਤੇ ਹੀ ਮੌਤ ਹੋਣ ਦਾ ਖਦਸ਼ਾ ਹੈ। ਦੱਸਣਯੋਗ ਹੈ ਕਿ ਉਕਤ ਬਸ ਹਰਿਦੁਆਰ ਦੇ ਲਾਲਧਾਂਗ ਤੋਂ ਪੌੜੀ ਦੇ ਪਿੰਡ ਬੀਰੋਨਖਲ ਜਾ ਰਹੀ ਸੀ। ਇਹ ਹਾਦਸਾ ਦੇਰ ਰਾਤ ਕਰੀਬ 8 ਵਜੇ ਪਿੰਡ ਸਿਮੰਡੀ ਨੇੜੇ ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਦਾ ਕੰਟਰੋਲ ਗੁਆ ਬੈਠਾ ਅਤੇ ਬੱਸ ਸਿੱਧੀ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਬੱਸ ਵਿੱਚ 40-50 ਵਿਆਹ ਵਾਲੇ ਮਹਿਮਾਨ ਸਨ ਜੋ ਕਿ ਹਰਿਦੁਆਰ ਤੋਂ ਪਿੰਡ ਬੀਰੋਨਖਲ ਜਾ ਰਹੀ ਸੀ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਅਤੇ ਬੱਸ ਸਿੱਧੀ 200 ਫੁੱਟ ਡੂੰਘੀ ਖਾਈ ਵਿੱਚ ਪਲਟ ਗਈ ।ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਲਾੜੀ ਦੇ ਘਰ ਤੋਂ ਦੋ ਕਿਲੋਮੀਟਰ ਦੀ ਦੂਰੀ `ਤੇ ਵਾਪਰੀ, ਜਿਸ ਤੋਂ ਬਾਅਦ ਇਲਾਕੇ `ਚ ਹਫੜਾ-ਦਫੜੀ ਮਚ ਗਈ । ਬੱਸ ਵਿੱਚ ਸਵਾਰ ਲੋਕ ਆਪਣੀ ਜਾਨ ਬਚਾਉਣ ਲਈ ਰੌਲਾ ਪਾਉਣ ਲੱਗੇ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਵੀ ਮੌਕੇ `ਤੇ ਇਕੱਠੇ ਹੋ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐੱਸਡੀਆਰਐੱਫ ਦੀ ਟੀਮ ਮੌਕੇ `ਤੇ ਪਹੁੰਚ ਗਈ, ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਇਸ ਦੇ ਲਈ ਆਸ-ਪਾਸ ਦੇ ਕਈ ਥਾਣਿਆਂ ਦੀ ਪੁਲਿਸ ਵੀ ਬੁਲਾਈ ਗਈ ਹੈ। ਰਾਤ ਦੇ ਹਨੇਰੇ ਵਿੱਚ ਟਾਰਚਾਂ ਅਤੇ ਮੋਬਾਈਲਾਂ ਦੀ ਰੌਸ਼ਨੀ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ, ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਹਾਦਸੇ `ਚ ਜ਼ਖਮੀ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
