Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਯੁਵਕ ਸੇਵਾਵਾਂ ਵਿਭਾਗ ਨੇ ਐਚ ਆਈ ਵੀ ਜਾਗਰੂਕਤਾ ਲਈ ਕੀਤਾ ਵਿਸ਼ੇਸ਼ ਉਪਰਾਲਾ

ਯੁਵਕ ਸੇਵਾਵਾਂ ਵਿਭਾਗ ਨੇ ਐਚ ਆਈ ਵੀ ਜਾਗਰੂਕਤਾ ਲਈ ਕੀਤਾ ਵਿਸ਼ੇਸ਼ ਉਪਰਾਲਾ

ਯੁਵਕ ਸੇਵਾਵਾਂ ਵਿਭਾਗ ਨੇ ਐਚਆਈਵੀ ਜਾਗਰੂਕਤਾ ਲਈ ਕੀਤਾ ਵਿਸ਼ੇਸ਼ ਉਪਰਾਲਾ
-ਰੈੱਡ ਰਿਬਨ ਕਲੱਬਾਂ ਦੇ ਐਚਆਈਵੀ ਜਾਗਰੂਕਤਾ ਸਬੰਧੀ ਕਰਵਾਏ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ ਮੁਕਾਬਲੇ : ਡਾ. ਦਿਲਵਰ ਸਿੰਘ
-ਕਿਹਾ, ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ
ਪਟਿਆਲਾ, 5 ਅਕਤੂਬਰ : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਰੈੱਡ ਰਿਬਨ ਕਲੱਬਾਂ ਦਾ ਐਚਆਈਵੀ ਜਾਗਰੂਕਤਾ ਸਬੰਧੀ ਰੀਲ ਮੇਕਿੰਗ ਮੁਕਾਬਲਾ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾਂ ਨੇ ਭਾਗ ਲਿਆ।
ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਇਹ ਰੀਲ ਮੇਕਿੰਗ ਮੁਕਾਬਲਾ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਰੀਲ ਮੇਕਿੰਗ ਮੁਕਾਬਲੇ ਦਾ ਮੁੱਖ ਮਕਸਦ ਨੌਜਵਾਨਾਂ ਦੀ ਪ੍ਰਤਿਭਾ ਨੂੰ ਖੋਜਦਿਆਂ ਹੋਇਆਂ ਐਚ.ਆਈ. ਵੀ./ ਏਡਜ਼ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਸੋਸ਼ਲ ਮੀਡੀਆ ਪਲੇਟ ਫਾਰਮ ਦੀ ਵਰਤੋਂ ਕਰਦਿਆਂ ਹੋਇਆਂ ਆਮ ਜਨ ਸਧਾਰਨ ਨੂੰ ਇੱਕ ਸੁਚੱਜਾ ਸੁਨੇਹਾ ਪਹੁੰਚਾਉਣਾ ਹੈ।
ਉਹਨਾਂ ਨੇ ਦੱਸਿਆ ਕਿ ਭਾਵੇਂ ਰੀਲ ਮਾਤਰ 30 ਸੈਕੰਡ ਤੋਂ ਲੈ ਕੇ ਇੱਕ ਮਿੰਟ ਤੱਕ ਦੀ ਹੈ ਪਰ ਇਸ ਵਿੱਚ ਵਿਦਿਆਰਥੀਆਂ ਵੱਲੋਂ ਬਹੁਤ ਵੱਡਾ ਸੁਨੇਹਾ ਸਮਾਜ ਨੂੰ ਦਿੱਤਾ ਗਿਆ ਹੈ। ਡਾ. ਸਿੰਘ ਨੇ ਦੱਸਿਆ ਕਿ ਇਸ ਰੀਲ ਮੇਕਿੰਗ ਮੁਕਾਬਲੇ ਲਈ ਚਾਰ ਵਿਸ਼ੇ ਦਿੱਤੇ ਗਏ ਸਨ, ਜਿਸ ਵਿੱਚ ਐਚਆਈਵੀ ਟੈਸਟਿੰਗ, ਐਚਆਈਵੀ ਦੇ ਕਾਰਨ, ਏਡਜ਼ ਪੀੜਤ ਨਾਲ ਸਮਾਜ ਵਿੱਚ ਹੋ ਰਿਹਾ ਭੇਦਭਾਵ ਤੇ ਐਨਏਸੀਓ ਐਪ ਦੇ ਲਾਭ ਤੇ 1097 ਟੋਲ ਫ਼ਰੀ ਨੰਬਰ ਸੀ। ਇਹਨਾਂ ਵਿਸ਼ਿਆਂ ਨੂੰ ਲੈ ਕੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰੀਲਾਂ ਤਿਆਰ ਕੀਤੀਆਂ ਅਤੇ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਕ੍ਰਮਵਾਰ 4 ਹਜ਼ਾਰ, 3 ਹਜ਼ਾਰ ਅਤੇ 2 ਹਜ਼ਾਰ ਰੁਪਏ ਦੇ ਨਗਦ ਇਨਾਮ ਪ੍ਰਦਾਨ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਨੇ ਵੀ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਅਜੋਕੇ ਸਮੇਂ ਦੇ ਹਾਣੀ ਬਣ ਕੇ ਸਮਾਜ ਵਿੱਚ ਫੈਲੀਆਂ ਹੋਈਆਂ ਮਹਾਂਮਾਰੀਆਂ ਅਤੇ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ ਕਲੱਸਟਰ ਮੈਨੇਜਰ ਯਾਦਵਿੰਦਰ ਸਿੰਘ ਵਿਰਕ ਨੇ ਵੀ ਵਿਦਿਆਰਥੀਆਂ ਨੂੰ ਰੈੱਡ ਰਿਬਨ ਕਲੱਬਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਪ੍ਰੀਤੀ ਭਾਟੀਆ ਅਤੇ ਡਾ.ਰੇਖਾ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top