Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:18 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ. ) ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ. ) ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ
ਪਟਿਆਲਾ : ਪੰਜਾਬ ਸਰਕਾਰ ਖੇਡਾਂ ਪ੍ਰਤੀ ਪੰਜਾਬ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਟੇਬਲ ਟੈਨਿਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਹਰਮਨਪ੍ਰੀਤ ਸਿੰਘ ਜੀ ਅਤੇ ਕੋ ਕਨਵੀਨਰ ਮੇਘਾ ਕੌਲ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਪ੍ਰਤੀ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ।ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਉਹਨਾਂ ਨੇ ਕਈ ਸਾਲਾਂ ਬਾਅਦ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਭਾਗ ਲਿਆ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਜੇਕਰ ਅਸੀਂ ਕਿਸੀ ਵੀ ਖੇਡ ਵਿੱਚ ਮਿਹਨਤ ਕਰਦੇ ਹਾਂ ਤਾਂ ਸਫਲਤਾ ਜ਼ਰੂਰ ਮਿਲਦੀ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੀ ਉਮਰ 53 ਸਾਲ ਹੋ ਗਈ ਹੈ ਪਰ ਖੇਡਾਂ ਪ੍ਰਤੀ ਉਹਨਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਤੋਂ ਪ੍ਰੇਰਿਤ ਹੋ ਕੇ ਉਹਨਾਂ ਦੇ ਸਕੂਲ ਦੇ ਬੱਚੇ ਵੀ ਵੱਡੀ ਗਿਣਤੀ ਵਿੱਚ ਹਰ ਸਾਲ ਖੇਡਾਂ ਵਿੱਚ ਭਾਗ ਲੈਂਦੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ। ਇਸ ਟੂਰਨਾਮੈਂਟ ਮੌਕੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਰਵਨੀਤ ਸਿੰਘ ਢੀਂਡਸਾ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਮੀਨਾ ਸੂਦ, ਸ੍ਰੀ ਦੀਪਇੰਦਰ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

Advertisement
Advertisement
Advertisement
Advertisement
Scroll to Top