Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:20 am

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਸੰਗਰੂਰ, 5 ਅਕਤੂਬਰ : ਗ੍ਰਾਮ ਪੰਚਾਇਤ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਮਿਤੀ 4 ਅਕਤੂਬਰ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਦੇ ਅਹੁਦਿਆਂ ਲਈ ਕੁੱਲ 2016 ਅਤੇ ਪੰਚਾਂ ਦੇ ਅਹੁਦੇ ਲਈ 6099 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਸਮੂਹ ਰਿਟਰਨਿੰਗ ਅਧਿਕਾਰੀਆਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਸੰਗਰੂਰ ਬਲਾਕ ਵਿੱਚ ਸਰਪੰਚ ਦੇ ਅਹੁਦਿਆਂ ਲਈ ਕੁੱਲ 283 ਅਤੇ ਪੰਚਾਂ ਲਈ 909 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਬਲਾਕ ਸੁਨਾਮ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 243 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 854 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਬਲਾਕ ਭਵਾਨੀਗੜ੍ਹ ਵਿੱਚ ਸਰਪੰਚਾਂ ਲਈ ਕੁੱਲ 301 ਅਤੇ ਪੰਚਾਂ ਲਈ ਕੁੱਲ 851 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਬਲਾਕ ਧੂਰੀ ਵਿੱਚ ਸਰਪੰਚਾਂ ਲਈ 285 ਅਤੇ ਪੰਚਾਂ ਲਈ ਕੁੱਲ 854 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਉਹਨਾਂ ਦੱਸਿਆ ਕਿ ਬਲਾਕ ਸ਼ੇਰਪੁਰ ਵਿੱਚ ਸਰਪੰਚਾਂ ਲਈ ਕੁੱਲ 166 ਜਦਕਿ ਪੰਚਾਂ ਲਈ ਕੁੱਲ 566 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਬਲਾਕ ਦਿੜਬਾ ਵਿੱਚ ਸਰਪੰਚਾਂ ਲਈ ਕੁੱਲ 274 ਅਤੇ ਪੰਚਾਂ ਲਈ ਕੁੱਲ 708, ਬਲਾਕ ਅੰਨਦਾਣਾ ਐਟ ਮੂਨਕ ਵਿੱਚ ਸਰਪੰਚਾਂ ਲਈ 224 ਅਤੇ ਪੰਚਾਂ ਲਈ 603 ਜਦਕਿ ਬਲਾਕ ਲਹਿਰਾਗਾਗਾ ਵਿੱਚ ਸਰਪੰਚਾਂ ਲਈ ਕੁੱਲ 240 ਅਤੇ ਪੰਚਾਂ ਲਈ ਕੁੱਲ 754 ਨਾਮਜ਼ਦਗੀ ਪੱਤਰ ਦਾਖਲ ਹੋਏ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ, 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

Advertisement
Advertisement
Advertisement
Advertisement
Scroll to Top