ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 05 October, 2024, 05:26 PM

ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ
ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜਿ਼ਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ ਹਨ। ਜਿਨ੍ਹਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਚੋਣ ਅਮਲੇ ਨੂੰ ਅਮਨ-ਅਮਾਨ ਨਾਲ ਨੇਪਰੇ ਚੜਾਉਣ ਵਿਚ ਨਿਗਰਾਨੀ ਕੀਤੀ ਜਾਵੇਗੀ। ਜਿਨ੍ਹਾਂ ਨੂੰ ਪੰਚਾਇਤੀ ਚੋਣਾਂ ਲਈ ਆਬਜਰਵਰ ਨਿਯੁਕਤ ਕੀਤਾ ਗਿਆ ਹੈ ਵਿਚ ਵਿਸ਼ੇਸ਼ ਗ੍ਰਹਿ ਸਕੱਤਰ ਅਮਨਦੀਪ ਕੌਰ ਨੂੰ ਫਾਜਿ਼ਲਕਾ ਜਿਲ੍ਹੇ ਦਾ ਚੋਣ ਓਬਜਰਵਰ, ਪਟਿਆਲਾ ਜਿ਼ਲ੍ਹੇ ਦੇ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਰਿਟਰਨਿੰਗ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।ਐਸ. ਏ. ਐਸ. ਨਗਰ ਜਿ਼ਲ੍ਹੇ ਵਿੱਚ ਚੋਣ ਅਬਜ਼ਰਵਰ ਜਸਵਿੰਦਰ ਕੌਰ ਸਿੱਧੂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 332 ਗ੍ਰਾਮ ਪੰਚਾਇਤਾਂ ਨੇ ਜਿਨ੍ਹਾਂ ਦੀ ਗਿਣਤੀ 422 ਪੋਲਿੰਗ ਬੂਥ ਹਨ।