Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਲਗਾਈ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ

ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਲਗਾਈ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ

ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਲਗਾਈ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ
ਮੋਹਾਲੀ : ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ ਤੇ ਹੁਣ ਇਸ ਪਿੰਡ ਦੀਆਂ ਚੋਣਾਂ 15 ਅਕਤੂਬਰ ਨੂੰ ਨਹੀਂ ਹੋਣਗੀਆਂ । ਚੋਣ ਕਮਿਸ਼ਨਰ ਨੇ ਜਿ਼ਲ੍ਹਾ ਚੋਣ ਅਫ਼ਸਰ ਨੂੰ ਦਿੱਤੇ ਹੁਕਮਾਂ ਵਿੱਚ ਆਖਿਆ ਹੈ ਕਿ ਪਿੰਡ ਜਗਤਪੁਰਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਗੁਰੂਨਾਨਕ ਕਲੋਨੀ ਦੀਆਂ ਵੋਟਾਂ ਨੂੰ ਵੋਟਰ ਸੂਚੀ ਵਿੱਚੋਂ ਹਟਾ ਕੇ ਪੰਚਾਇਤੀ ਚੋਣਾਂ ਕਰਵਾਈਆਂ ਜਾਣ । ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ. ਡੀ. ਐਮ. ਮੁਹਾਲੀ ਨੂੰ ਪੱਤਰ ਲਿਖ ਕੇ ਜਗਤਪੁਰਾ ਦੀਆਂ ਪੰਚਾਇਤੀ ਚੋਣਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ । ਜਗਤਪੁਰਾ ਦੀ ਭੰਗ ਹੋਈ ਪੰਚਾਇਤ ਵਿੱਚ ਅਧਿਕਾਰਤ ਪੰਚ ਵਜੋਂ ਕੰਮ ਕਰਦੇ ਕੁਲਦੀਪ ਸਿੰਘ ਧਨੋਆ ਨੇ ਆਪਣੇ ਵਕੀਲ ਡੀਕੇ ਸਾਲਦੀ ਰਾਹੀਂ ਚੋਣ ਕਮਿਸ਼ਨਰ ਕੋਲ ਪਟੀਸ਼ਨ ਦਾਇਰ ਕੀਤੀ ਸੀ । ਉਨ੍ਹਾਂ ਗੁਰੂਨਾਨਕ ਕਲੋਨੀ ਦੀਆਂ 5 ਹਜ਼ਾਰ ਤੋਂ ਵੱਧ ਵੋਟਾਂ ਪਿੰਡ ਦੀ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਇਤਰਾਜ਼ ਜਤਾਇਆ ਸੀ । ਕਲੋਨੀ ਦੀਆਂ ਵੋਟਾਂ ਨਾ ਪਾਉਣ ਸਬੰਧੀ ਉਨ੍ਹਾਂ ਨੇ ਪਹਿਲਾਂ ਵੀ ਐਸ. ਡੀ. ਐਮ. ਅਤੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ ਅਤੇ ਪੰਜ ਹਜ਼ਾਰ ਤੋਂ ਵੱਧ ਵੋਟਰਾਂ ਵਾਲੀ ਕਲੋਨੀ ਦੇ ਪਰਵਾਸੀ ਮਜ਼ਦੂਰਾਂ ਦੀਆਂ ਵੋਟਾਂ ਫਾਈਨਲ ਵੋਟਰ ਸੂਚੀ ਵਿੱਚ ਦਰਜ ਕੀਤੀਆਂ ਗਈਆਂ । ਪਿੰਡ ਦੇ ਅਸਲ ਵਸਨੀਕਾਂ ਦੀਆਂ ਸਿਰਫ਼ 900 ਦੇ ਕਰੀਬ ਵੋਟਾਂ ਹੋਣ ਕਾਰਨ ਪਰਵਾਸੀ ਮਜ਼ਦੂਰਾਂ ਦੀ ਬਸਤੀ ਵਿੱਚੋਂ ਹੀ ਸਮੁੱਚੀ ਪੰਚਾਇਤ ਚੁਣੇ ਜਾਣ ਦਾ ਰਾਹ ਪੱਧਰਾ ਹੋ ਗਿਆ ਸੀ ਅਤੇ ਬਸਤੀ ਵਿੱਚੋਂ ਪੰਜ ਉਮੀਦਵਾਰਾਂ ਨੇ ਸਰਪੰਚੀ ਲਈ ਵੀ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਸਨ। ਪਟੀਸ਼ਨਰ ਦੀ ਦਲੀਲ ਸੀ ਕਿ ਇਹ ਕਲੋਨੀ ਪੁੱਡਾ ਦੀ ਜ਼ਮੀਨ ’ਤੇ ਸਥਿਤ ਹੈ । ਇਸ ਦਾ ਪਿੰਡ ਨਾਲ ਕੋਈ ਸਬੰਧ ਨਹੀਂ ਹੈ। ਕਲੋਨੀ ਵਾਸੀਆਂ ਨੇ ਨਗਰ ਨਿਗਮ ਮੁਹਾਲੀ ਲਈ ਵੋਟਾਂ ਪਾਈਆਂ । ਉਕਤ ਬਸਤੀ ਨੇ ਅੱਜ ਤੱਕ ਕਦੇ ਵੀ ਗ੍ਰਾਮ ਪੰਚਾਇਤ ਵਿੱਚ ਵੋਟ ਨਹੀਂ ਪਾਈ ।

Advertisement
Advertisement
Advertisement
Advertisement
Scroll to Top