ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Thursday, 10 October, 2024, 02:12 PM

ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ
ਮਾਨਸਾ : ਪੰਜਾਬ ਦੇ ਜਿ਼ਲਾ ਮਾਨਸਾ ਦੇ ਕਸਬਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਹਰਪ੍ਰੀਤ ਨੇ ਗੁਰਪ੍ਰੀਤ ਦੇ ਸਿਰ ਵਿਚ ਘੋਟਣਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਪੁਲਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ `ਤੇ ਮਾਮਲਾ ਦਰਜ ਕਰਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਗਿਆ ਹੈ।
